ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ

ਲੁਧਿਆਣਾ- ਪੰਜਾਬ ’ਚ ਨਗਰ ਨਿਗਮ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ, ਜਿਸ ਦੇ ਲਈ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਇਹ ਜਾਣਕਾਰੀ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਗਈ। ਸੋਮਵਾਰ ਨੂੰ ਲੁਧਿਆਣਾ ਪੁੱਜੇ ਮੰਤਰੀ ਨਾਲ ਜਦੋਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਪੂਰਾ ਹੋਣ ਤੋਂ ਕਈ ਮਹੀਨੇ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਦਾ ਕੰਮ ਆਖਰੀ ਸਟੇਜ ’ਤੇ ਹੈ। ਇਸ ਦੇ ਨਾਲ ਚੋਣ ਕਰਵਾਉਣ ਲਈ ਰਾਜ ਚੋਣ ਅਧਿਕਾਰੀ ਨੂੰ ਸਰਕਾਰ ਵੱਲੋਂ ਰਿਪੋਰਟ ਭੇਜ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਕਿਸੇ ਵੀ ਸਮੇਂ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ।

ਲੋਕਲ ਬਾਡੀਜ਼ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਨਾਜਾਇਜ਼ ਤੌਰ ’ਤੇ ਬਣ ਰਹੀਆਂ ਇਮਾਰਤਾਂ ਸਬੰਧੀ ਕੋਈ ਲਿਹਾਜ ਨਹੀਂ ਹੋਵੇਗਾ। ਉਨ੍ਹਾਂ ਨੇ ਆਪਣੇ ਨਾਲ ਮੌਜੂਦ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਦੋ-ਟੁਕ ਲਫਜ਼ਾਂ ’ਚ ਕਿਹਾ ਕਿ ਨਕਸ਼ਾ ਪਾਸ ਕਰਵਾਉਣ ਜਾਂ ਨਿਯਮਾਂ ਦੀ ਉਲੰਘਣਾ ਕਰ ਕੇ ਬਣਨ ਵਾਲੀਆਂ ਇਮਾਰਤਾਂ ਖਿਲਾਫ ਪੁਖ਼ਤਾ ਕਾਰਵਾਈ ਹੋਣੀ ਚਾਹੀਦੀ ਹੈ।

Add a Comment

Your email address will not be published. Required fields are marked *