10 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਟਰੇਲਰ

ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਟਰੇਲਰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਯੂਟਿਊਬ ’ਤੇ ਇਸ ਟਰੇਲਰ ਨੂੰ 10 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ ਦਾ ਟਰੇਲਰ 21 ਸਤੰਬਰ ਨੂੰ ਰਿਲੀਜ਼ ਹੋਇਆ ਸੀ। ਇਸ ਨੂੰ ਯੂਟਿਊਬ ’ਤੇ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ‘ਮੌਜਾਂ ਹੀ ਮੌਜਾਂ’ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਤਨੂੰ ਗਰੇਵਾਲ, ਹਸ਼ਨੀਨ ਚੌਹਾਨ, ਜਿੰਮੀ ਸ਼ਰਮਾ, ਯੋਗਰਾਜ ਸਿੰਘ, ਬੀ. ਐੱਨ. ਸ਼ਰਮਾ ਤੇ ਨਾਸਿਰ ਚਿਨਓਟੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਵਲੋਂ ਲਿਖਿਆ ਗਿਆ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਨੇ ਲਿਖੇ ਹਨ। ਫ਼ਿਲਮ ਦੁਨੀਆ ਭਰ’ਚ 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Add a Comment

Your email address will not be published. Required fields are marked *