ਕੈਨੇਡਾ-ਭਾਰਤ ਵਿਵਾਦ ਵਿਚਾਲੇ ਆਸਟ੍ਰੇਲੀਆ ਤੇ ਅਮਰੀਕਾ ਨੇ ਪੰਜਾਬੀਆਂ ਲਈ ਜਾਰੀ ਕੀਤੀਆਂ ਹਦਾਇਤਾਂ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਤੇ ਡੂੰਘਾ ਪ੍ਰਭਾਅ ਪਿਆ ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ ‘ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ ਨੇ ਭਾਈਚਾਰੇ ਵਿਚ ਵਿਦੇਸ਼ੀ ਦਖ਼ਲਅੰਦਾਜ਼ੀ ਨੂੰ ਲੈ ਕੇ ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਚ ਹਦਾਇਤਾਂ ਜਾਰੀ ਕੀਤੀਆਂ ਹਨ। ਆਸਟ੍ਰੇਲੀਅਨ ਫ਼ੈਡਰਲ ਪੁਲਸ ਅਤੇ ਯੂ.ਐੱਸ. ਡਿਪਾਰਟਮੈਂਟ ਆਫ਼ ਜਸਟਿਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਆਪਣੇ ਦੇਸ਼ ਵਿਚ ਰਹਿ ਰਹੇ ਨਾਗਰਿਕਾਂ ਲਈ ਪੰਜਾਬੀ ਵਿਚ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। 

ਯੂ.ਐੱਸ. ਡਿਪਾਰਟਮੈਂਟ ਆਫ਼ ਜਸਟਿਸ FBI ਨੇ ਆਪਣੇ ਦੇਸ਼ ਵਿਚ ਰਹਿੰਦੇ ਲੋਕਾਂ ਲਈ ਪੰਜਾਬੀ ਵਿਚ ਧਮਕੀ ਅਤੇ ਡਰਾਉਣ ‘ਤੇ ਪ੍ਰਤੀਕਿਰਿਆ ਗਾਈਡ ਜਾਰੀ ਕੀਤੀ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਜੇਕਰ ਤੁਹਾਨੂੰ ਧਮਕੀਆਂ ਜਾ ਡਰਾਵੇ ਮਿਲਦੇ ਹਨ ਤਾਂ ਤੁਸੀਂ ਇਸ ‘ਤੇ ਕਿਵੇਂ ਸ਼ਿਕਾਇਤ ਕਰਨੀ ਹੈ। ਇਸ ਵਿਚ ਵਿਅਕਤੀਗਤ ਧਮਕੀ, ਫ਼ੋਨ ‘ਤੇ ਧਮਕੀ, ਇਲੈਕਟ੍ਰਾਨਿਕ ਮੈਸੇਜ ਰਾਹੀਂ ਧਮਕੀ ਦੇ ਨਾਲ-ਨਾਲ ਸਾਈਬਰ ਹਮਲੇ ਤਕ ਨੂੰ ਲੈ ਕੇ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਅਜਿਹਾ ਖ਼ਤਰਾ ਮਹਿਸੂਸ ਕਰਨ ‘ਤੇ ਸਿੱਧਾ FBI ਨਾਲ ਸੰਪਰਕ ਕਰਨ। 

Add a Comment

Your email address will not be published. Required fields are marked *