ਮੋਗਾ ਦੇ ਪਿੰਡ ‘ਚ ਸ਼ਰਾਬ ਠੇਕੇਦਾਰ ਦੇ ਘਰ NIA ਦੀ ਛਾਪੇਮਾਰੀ
September 27, 2023
ਮੋਗਾ : ਮੋਗਾ ਦੇ ਪਿੰਡ ਤਖਤੂਪੁਰਾ ‘ਚ ਇੱਕ ਸ਼ਰਾਬ ਠੇਕੇਦਾਰ ਦੇ ਘਰ ਐੱਨ. ਆਈ. ਏ. ਵੱਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ। ਸੂਤਰਾਂ ਦੀ ਮੰਨੀਏ ਤਾਂ ਗੈਂਗਸਟਰ ਅਰਸ਼ ਡਾਲਾ ਵੱਲੋਂ ਇਸ ਠੇਕੇਦਾਰ ਤੋਂ ਫਿਰੌਤੀ ਮੰਗੀ ਗਈ ਸੀ ਅਤੇ ਫਿਰੌਤੀ ਦੀ ਕੁੱਝ ਰਕਮ ਇਸ ਠੇਕੇਦਾਰ ਵਲੋਂ ਅਰਸ਼ ਡਾਲਾ ਨੂੰ ਦੇ ਦਿੱਤੀ ਗਈ ਸੀ। ਇਸ ਦੇ ਚੱਲਦਿਆਂ ਐੱਨ. ਆਈ. ਏ. ਵੱਲੋਂ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਨ. ਆਈ. ਏ. ਦੀ ਟੀਮ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।

