ਪ੍ਰਸਿੱਧ ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲੇਗਾ ‘ਦਾਦਾ ਸਾਹਿਬ ਫਾਲਕੇ ਪੁਰਸਕਾਰ’
September 27, 2023
![](http://mehakewattan.com/wp-content/uploads/2023/09/2023_9image_14_34_029376114actrss1-ll.jpg)
ਮੁੰਬਈ : ਹਿੰਦੀ ਸਿਨੇਮਾ ਦੀ ਸਭ ਤੋਂ ਵਧੀਆ ਅਦਾਕਾਰਾਂ ‘ਚੋਂ ਇਕ ਵਹੀਦਾ ਰਹਿਮਾਨ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਫ਼ਿਲਮ ਇੰਡਸਟਰੀ ‘ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੱਖਾਂ ਦਿਲਾਂ ਨੂੰ ਜਿੱਤਣ ਵਾਲੀ ਵਹੀਦਾ ਰਹਿਮਾਨ ਨੂੰ ‘ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ।
ਦੱਸ ਦਈਏ ਕਿ ਹਾਲ ਹੀ ‘ਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਵਹੀਦਾ ਰਹਿਮਾਨ ਨੂੰ ‘ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤੇ ਜਾਣ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।
ਅਨੁਰਾਗ ਠਾਕੁਰ ਨੇ ਟਵੀਟ ਕੀਤਾ, “ਮੈਂ ਇਹ ਐਲਾਨ ਕਰਦੇ ਹੋਏ ਬੇਹੱਦ ਖੁਸ਼ੀ ਤੇ ਸਨਮਾਨ ਮਹਿਸੂਸ ਕਰ ਰਿਹਾ ਹਾਂ ਕਿ ਵਹੀਦਾ ਰਹਿਮਾਨ ਜੀ ਨੂੰ ਭਾਰਤੀ ਸਿਨੇਮਾ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਇਸ ਸਾਲ ਵੱਕਾਰੀ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।”
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)