ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੁਲਸ ਨੇ ਕੀਤਾ ਗ੍ਰਿਫ਼ਤਾਰ
September 28, 2023
![](http://mehakewattan.com/wp-content/uploads/2023/09/2023_9image_08_36_011536605brk-ll.jpg)
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਹਿਰਾ ਨੂੰ ਜਲਾਲਾਬਾਦ ਪੁਲਸ ਨੇ ਅੱਜ ਸਵੇਰੇ 5 ਵਜੇ ਦੇ ਕਰੀਬ ਚੰਡੀਗੜ੍ਹ ਸਥਿਤ ਸੈਕਟਰ-5 ‘ਚ ਉਨ੍ਹਾਂ ਦੇ ਘਰੋਂ ਹਿਰਾਸਤ ‘ਚ ਲੈ ਲਿਆ ਹੈ। ਦਰਅਸਲ ਉਨ੍ਹਾਂ ਦੇ ਇਕ ਮੁਲਾਜ਼ਮ ਤੋਂ ਡਰੱਗ ਮਿਲਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਾਲ 2015 ‘ਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਤਹਿਤ ਸੁਖਪਾਲ ਖਹਿਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਡੀ. ਆਈ. ਜੀ. ਦੀ ਅਗਵਾਈ ‘ਚ ਬਣੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।