ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
October 5, 2023
ਕ੍ਰਿਕਟ ਵਰਲਡ ਕੱਪ 2023 ਦਾ ਪਹਿਲਾ ਮੈਚ ਅੱਜ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੇਸ਼ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋ ਰਹੀ ਹੈ। ਹਾਲਾਂਕਿ ਵੀਰਵਾਰ (5 ਅਕਤੂਬਰ) ਨੂੰ ਅਹਿਮਦਾਬਾਦ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਹੈ। ਇਸ ਦੀ ਬਜਾਏ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜੋ ਰਾਤ ਦੇ ਸਮੇਂ ਹੌਲੀ-ਹੌਲੀ 28 ਡਿਗਰੀ ਸੈਲਸੀਅਸ ਤੱਕ ਡਿੱਗ ਜਾਵੇਗਾ।