ਏਸ਼ੀਆਈ ਖੇਡਾਂ 2023: ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਜਿੱਤਿਆ ਗੋਲਡ

ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਾਂਗਜ਼ੂ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਹੈ। ਸ਼ਨੀਵਾਰ (6 ਅਕਤੂਬਰ) ਨੂੰ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਮੌਜੂਦਾ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਸਭ ਤੋਂ ਵੱਧ ਦੋ ਗੋਲ ਕੀਤੇ। ਜਦੋਂ ਕਿ ਮਨਪ੍ਰੀਤ ਸਿੰਘ, ਅਭਿਸ਼ੇਕ ਅਤੇ ਅਮਿਤ ਰੋਹੀਦਾਸ ਨੇ ਇੱਕ-ਇੱਕ ਗੋਲ ਕੀਤਾ। ਜਾਪਾਨ ਲਈ ਇਕਮਾਤਰ ਗੋਲ ਸੇਰੇਨ ਤਨਾਕਾ ਨੇ ਕੀਤਾ। ਇਸ ਜਿੱਤ ਨਾਲ ਭਾਰਤ ਨੇ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕ ਦੀ ਟਿਕਟ ਪੱਕੀ ਕਰ ਲਈ ਹੈ।

ਪਹਿਲੇ ਕੁਆਰਟਰ ਵਿੱਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ। ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ ਖੇਡ ਦੇ 25ਵੇਂ ਮਿੰਟ ਵਿੱਚ ਗੋਲ ਕਰਨ ਵਿੱਚ ਕਾਮਯਾਬ ਰਿਹਾ। ਭਾਰਤ ਦੇ ਲਈ ਇਹ ਗੋਲ ਮਨਪ੍ਰੀਤ ਸਿੰਘ ਨੇ ਕੀਤਾ। ਅੱਧੇ ਸਮੇਂ ਤੱਕ ਭਾਰਤ 1-0 ਨਾਲ ਅੱਗੇ ਸੀ। ਫਿਰ ਤੀਜੇ ਕੁਆਰਟਰ ਵਿੱਚ ਭਾਰਤ ਨੇ ਲਗਾਤਾਰ ਦੋ ਗੋਲ ਕੀਤੇ। ਕਪਤਾਨ ਹਰਮਨਪ੍ਰੀਤ ਸਿੰਘ ਨੇ 32ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਫਿਰ ਚਾਰ ਮਿੰਟ ਬਾਅਦ (36ਵੇਂ ਮਿੰਟ) ਅਮਿਤ ਰੋਹੀਦਾਸ ਨੇ ਵੀ ਪੈਨਲਟੀ ਕਾਰਨਰ ਤੋਂ ਗੋਲ ਕੀਤਾ।
ਇਸ ਤੋਂ ਬਾਅਦ ਚੌਥੇ ਕੁਆਰਟਰ ਵਿੱਚ ਵੀ ਭਾਰਤ ਨੇ ਦੋ ਗੋਲ ਕੀਤੇ। ਪਹਿਲੇ 48ਵੇਂ ਮਿੰਟ ਵਿੱਚ ਅਭਿਸ਼ੇਕ ਨੇ ਸ਼ਾਨਦਾਰ ਫੀਲਡ ਗੋਲ ਕੀਤਾ। ਹਾਲਾਂਕਿ ਸੇਰੇਨ ਤਨਾਕਾ ਨੇ 51ਵੇਂ ਮਿੰਟ ‘ਚ ਪੈਨਲਟੀ ਕਾਰਨਰ ਨੂੰ ਗੋਲ ‘ਚ ਬਦਲ ਕੇ ਸਕੋਰ 4-1 ਕਰ ਦਿੱਤਾ। ਫਿਰ ਹਰਮਨਪ੍ਰੀਤ ਨੇ 59ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਸ਼ਾਨਦਾਰ ਗੋਲ ਕਰਕੇ ਭਾਰਤ ਨੂੰ 5-1 ਨਾਲ ਸ਼ਾਨਦਾਰ ਜਿੱਤ ਦਿਵਾਈ।

ਦੱਸਣਯੋਗ ਹੈ ਕਿ ਭਾਰਤ ਨੇ ਫਾਈਨਲ ਮੈਚ ਵਿੱਚ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਪੈਰਿਸ ਓਲੰਪਿਕ 2024 ਲਈ ਕੋਟਾ ਵੀ ਪੱਕਾ ਕਰ ਲਿਆ ਹੈ। ਭਾਰਤੀ ਟੀਮ ਨੇ ਸ਼ੁਰੂ ਤੋਂ ਹੀ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਜਾਪਾਨੀ ਟੀਮ ‘ਤੇ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਆਖਿਰਕਾਰ ਜਿੱਤ ਹਾਸਲ ਕੀਤੀ।

Add a Comment

Your email address will not be published. Required fields are marked *