ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਜਹਾਜ਼ ਹਾਦਸਾਗ੍ਰਸਤ

 ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚਿਲਿਵੈਕ ਸ਼ਹਿਰ ‘ਚ ਸ਼ਨੀਵਾਰ ਨੂੰ ਹਵਾਈ ਅੱਡੇ ਨੇੜੇ ਇਕ ਛੋਟਾ ਜਹਾਜ਼ ਹਾਦਸਗ੍ਰਸਤ ਹੋਣ ਕਾਰਨ 2 ਭਾਰਤੀ ਟ੍ਰੇਨੀ ਪਾਇਲਟਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪਾਇਲਟ ਅਭੈ ਗਡਰੂ ਅਤੇ ਯਸ਼ ਵਿਜੇ ਰਾਮੁਗੜੇ ਮੁੰਬਈ ਦੇ ਰਹਿਣ ਵਾਲੇ ਸਨ। ਕੈਨੇਡੀਅਨ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਲਕਾ ਟਵਿਨ ਇੰਜਣ ਵਾਲਾ ਜਹਾਜ਼, ਪਾਈਪਰ ਪੀਏ-34 ਸੇਨੇਕਾ, ਡਾਊਨਟਾਊਨ ਚਿਲੀਵੈਕ ਵਿੱਚ ਇਕ ਮੋਟਲ ਦੇ ਪਿੱਛੇ ਦਰੱਖਤਾਂ ਅਤੇ ਝਾੜੀਆਂ ਨਾਲ ਟਕਰਾ ਗਿਆ। ਇਸ ਘਟਨਾ ਵਿੱਚ ਭਾਰਤੀ ਨਾਗਰਿਕਾਂ ਤੋਂ ਇਲਾਵਾ ਇਕ ਹੋਰ ਪਾਇਲਟ ਦੀ ਵੀ ਮੌਤ ਹੋ ਗਈ।

ਕੈਨੇਡੀਅਨ ਪੁਲਸ ਨੇ ਇਕ ਬਿਆਨ ਵਿੱਚ ਕਿਹਾ, “ਘਟਨਾ ਸਥਾਨ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਖੇਤਰ ਵਿੱਚ ਲੋਕਾਂ ਨੂੰ ਕਿਸੇ ਹੋਰ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।” ਜਹਾਜ਼ ਹਾਦਸੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਅਧਿਕਾਰੀਆਂ ਨੇ ਅਜੇ ਤੱਕ ਮ੍ਰਿਤਕਾਂ ਦੇ ਨਾਂ ਜਾਰੀ ਨਹੀਂ ਕੀਤੇ ਹਨ।

Add a Comment

Your email address will not be published. Required fields are marked *