ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਕਾਰ ‘ਤੇ ਗੁੱਸੇ ‘ਚ ਆਈ ਭੀੜ ਨੇ ਕੀਤਾ ਹਮਲਾ

ਇਸਲਾਮਾਬਾਦ — ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਦੀ ਕਾਰ ‘ਤੇ ਗੁੱਸੇ ‘ਚ ਆਏ ਲੋਕਾਂ ਨੇ ਹਮਲਾ ਕੀਤਾ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਇਹ ਘਟਨਾ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ‘ਚ ਵਾਪਰੀ, ਜਿਸ ਨੂੰ ਕਿਸੇ ਸਮੇਂ ਉਨ੍ਹਾਂ ਦੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਸੀ।

ਐਕਸਪ੍ਰੈਸ ਨਿਊਜ਼ ਨੇ ਵੀਰਵਾਰ ਨੂੰ ਰਿਪੋਰਟ ਦਿੱਤੀ, “ਲਾਹੌਰ ਵਿੱਚ ਬੁੱਧਵਾਰ ਦੇਰ ਰਾਤ, ਲੋਕਾਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਕਾਰ ‘ਤੇ ਹਮਲਾ ਕੀਤਾ, ਖਿੜਕੀ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ।” ਇਸ ਵਿਚ ਕਿਹਾ ਗਿਆ ਹੈ ਕਿ ਸ਼ਾਹਬਾਜ਼ ਆਗਾਮੀ ਚੋਣਾਂ ਦੇ ਸਬੰਧ ਵਿਚ ਆਪਣੇ ਹਲਕੇ ਦੇ ਲੋਕਾਂ ਨਾਲ ਜੁੜਨ ਲਈ ਸ਼ਹਿਰ ਦਾ ਦੌਰਾ ਕਰ ਰਿਹਾ ਸੀ ਜਦੋਂ ਭੀੜ ਨੇ ਉਸ ਦੀ ਕਾਰ ਰੋਕ ਕੇ ਉਸ ‘ਤੇ ਹਮਲਾ ਕਰ ਦਿੱਤਾ।

ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ। ਵੀਰਵਾਰ ਨੂੰ ਸ਼ਾਹਬਾਜ਼ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਨੁਮਾਇੰਦਿਆਂ ਨੂੰ ਮਿਲੇ ਜਿਨ੍ਹਾਂ ਨੇ ਉਨ੍ਹਾਂ ਦੀ ਗੱਡੀ ਰੋਕੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਕੱਲ੍ਹ ਮੇਰੇ ਹਲਕੇ ਦੇ ਕੁਝ ਲੋਕਾਂ ਨੇ ਮੇਰੀ ਕਾਰ ਰੋਕੀ ਅਤੇ ਮੈਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਅੱਜ ਮੈਂ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਬੁਲਾਇਆ, ਉਨ੍ਹਾਂ ਦੇ ਇਲਾਕੇ ਦੀ ਸਮੱਸਿਆ ਸੁਣੀ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।” ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫ਼ਤੇ ਹੋਣਗੀਆਂ।

Add a Comment

Your email address will not be published. Required fields are marked *