ਮਾਸਟਰਮਾਈਂਡ ਸ਼ਾਹਿਦ ਲਤੀਫ ਦਾ ਪਾਕਿਸਤਾਨ ‘ਚ ਗੋਲੀ ਮਾਰ ਕੇ ਕਤਲ

ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦਾ ਪਾਕਿਸਤਾਨ ਵਿੱਚ ਕਤਲ ਕਰ ਦਿੱਤਾ ਗਿਆ ਹੈ। ਸ਼ਾਹਿਦ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਸਿਆਲਕੋਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। NIA ਨੇ ਸ਼ਾਹਿਦ ਖ਼ਿਲਾਫ਼ UAPA ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਉਹ ਭਾਰਤ ਸਰਕਾਰ ਦੁਆਰਾ ਸੂਚੀਬੱਧ ਇੱਕ ਅੱਤਵਾਦੀ ਸੀ।

ਸ਼ਾਹਿਦ ਤਾਲਿਫ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਸੀ। ਉਹ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਸੀ। ਉਹ ਸਿਆਲਕੋਟ ਸੈਕਟਰ ਦਾ ਕਮਾਂਡਰ ਸੀ, ਜੋ ਭਾਰਤ ਵਿੱਚ ਅੱਤਵਾਦੀਆਂ ਦੀ ਸ਼ੁਰੂਆਤ ਦੀ ਨਿਗਰਾਨੀ ਕਰਨ ਅਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸੀ। ਸ਼ਾਹਿਦ ਲਤੀਫ ਨੂੰ 12 ਨਵੰਬਰ, 1994 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਭਾਰਤੀ ਜੇਲ੍ਹਾਂ ਵਿੱਚ 16 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ 2010 ਵਿੱਚ ਵਾਹਗਾ ਰਾਹੀਂ ਦੇਸ਼ ਨਿਕਾਲਾ ਦਿੱਤਾ ਗਿਆ ਸੀ। 2 ਜਨਵਰੀ, 2016 ਨੂੰ ਪੰਜਾਬ ਦੇ ਪਠਾਨਕੋਟ ਵਿੱਚ ਹੋਏ ਹਮਲੇ ਦਾ ਮਾਸਟਰਮਾਈਂਡ ਸ਼ਾਹਿਦ ਲਤੀਫ ਸੀ। ਇਸ ਤੋਂ ਇਲਾਵਾ ਸ਼ਾਹਿਦ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ ‘ਚ ਵੀ ਦੋਸ਼ੀ ਸੀ।

ਪੰਜਾਬ ਦੇ ਪਠਾਨਕੋਟ ਸਥਿਤ ਏਅਰਬੇਸ ‘ਤੇ 2016 ‘ਚ ਅੱਤਵਾਦੀ ਹਮਲਾ ਹੋਇਆ ਸੀ। ਇਹ ਹਮਲਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਕੀਤਾ ਸੀ। ਇਸ ਹਮਲੇ ‘ਚ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਸਨ। ਪਠਾਨਕੋਟ ਏਅਰ ਫੋਰਸ ਸਟੇਸ਼ਨ ਸਾਡੀ ਸਰਹੱਦ ਦੇ ਨੇੜੇ ਹੈ। ਸਾਡੇ ਵੱਡੇ ਹਥਿਆਰ ਇੱਥੇ ਰੱਖੇ ਹੋਏ ਹਨ। ਜੰਗ ਦੀ ਸੂਰਤ ਵਿੱਚ ਸਾਰੀ ਰਣਨੀਤੀ ਇੱਥੋਂ ਹੀ ਚਲਾਈ ਜਾਂਦੀ ਹੈ। ਇਸ ਏਅਰ ਫੋਰਸ ਸਟੇਸ਼ਨ ਨੇ 1965 ਅਤੇ 1971 ਦੀਆਂ ਜੰਗਾਂ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਸੀ। ਇਹ ਮਿਗ-21 ਲੜਾਕੂ ਜਹਾਜ਼ਾਂ ਦਾ ਬੇਸ ਸਟੇਸ਼ਨ ਹੈ।

Add a Comment

Your email address will not be published. Required fields are marked *