ਫਾਰਚੂਨਰ ’ਤੇ ਆਏ ਨੌਜਵਾਨਾਂ ਨੇ ਡੇਅਰੀ ਮਾਲਕ ਨੂੰ ਮਾਰੀਆਂ ਗੋਲ਼ੀਆਂ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿਚ ਸ਼ਰੇਆਮ ਇਕ ਵਿਅਕਤੀ ਉੱਪਰ ਛੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ 6 ਅਣਪਛਾਤੇ ਹਮਲਵਾਰ ਜੋ ਕਿ ਫਾਰਚੂਨਰ ਗੱਡੀ ’ਤੇ ਸਵਾਰ ਹੋ ਕੇ ਆਏ ਸਨ ਨੇ ਡੇਅਰੀ ਮਾਲਕ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਣ ਡੇਰੀ ਮਾਲਕ ਗੰਭੀਰ ਜ਼ਖਮੀ ਹੋ ਗਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਹੀ ਫਰਾਰ ਹੋ ਗਏ।

ਦੂਜੇ ਪਾਸੇ ਇਲਾਕਾ ਵਾਸੀਆਂ ਦੀ ਮਦਦ ਨਾਲ ਜ਼ਖਮੀ ਡੇਰੀ ਮਾਲਕ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਕਿ ਹਮਲਾਵਾਰਾਂ ਦੀ ਪਹਿਚਾਣ ਹੋ ਸਕੇ। 

ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਹਮਲਾਵਰਾਂ ਨੇ ਕਾਲੇ ਕੱਪੜੇ ਨਾਲ ਮੂੰਹ ਬੰਨ੍ਹੇ ਹੋਏ ਸੀ। ਉਸ ਦੇ ਪਿਤਾ ਜਦੋਂ ਦੁਕਾਨ ਖੋਲ੍ਹਣ ਲੱਗੇ ਤਾਂ ਉਨ੍ਹਾਂ ਨੇ ਕੱਨਪੱਟੀ ’ਤੇ ਰਿਵਾਲਵਰ ਰੱਖ ਕੇ ਘਰ ਦੇ ਅੰਦਰ ਲੈ ਆਏ ਅਤੇ ਸਾਰੇ ਪਰਿਵਾਰ ਨੂੰ ਬਾਹਰ ਕੱਢ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਉਸ ਦੇ ਪਿਤਾ ਨੂੰ ਗੋਲ਼ੀ ਮਾਰ ਦਿੱਤੀ, ਜਿਸ ਵਿਚ ਉਸ ਦੇ ਪਿਤਾ ਗੰਭੀਰ ਜ਼ਖਮੀ ਹੋ ਗਏ। 

Add a Comment

Your email address will not be published. Required fields are marked *