ਰੋਹਿਤ ਨੇ ਵਨ ਡੇ ਵਿਸ਼ਵ ਕੱਪ ‘ਚ ਸਭ ਤੋਂ ਜ਼ਿਆਦਾ 7 ਸੈਂਕੜੇ ਲਾਏ

 ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਅਫਗਾਨਿਸਤਾਨ ਖਿਲਾਫ ਖੇਡੇ ਗਏ ਮੈਚ ਦੌਰਾਨ ਸੈਂਕੜਾ ਲਗਾ ਕੇ ਵਿਸ਼ਵ ਕੱਪ ਇਤਿਹਾਸ ‘ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਦਾ ਰਿਕਾਰਡ ਆਪਣੇ ਨਾਂ ਕਰ ਲਿਆ। ਰੋਹਿਤ ਨੇ ਕ੍ਰਿਕਟ ਵਿਸ਼ਵ ਕੱਪ 2019 ਵਿੱਚ 5 ਸੈਂਕੜੇ ਲਗਾਏ ਸਨ। ਉਹ ਕੁੱਲ ਮਿਲਾ ਕੇ 6 ਸੈਂਕੜਿਆਂ ਦੇ ਨਾਲ ਸਚਿਨ ਤੇਂਦੁਲਕਰ ਦੇ ਬਰਾਬਰ ਸੀ। ਪਰ ਅਫਗਾਨਿਸਤਾਨ ਦੇ ਖਿਲਾਫ ਸੈਂਕੜਾ ਲਗਾਉਣ ਤੋਂ ਬਾਅਦ ਉਹ ਇਸ ਸੂਚੀ ‘ਚ ਸਿਖਰ ‘ਤੇ ਆ ਗਿਆ ਹੈ। ਵੱਡੀ ਗੱਲ ਇਹ ਹੈ ਕਿ ਵਿਸ਼ਵ ਕੱਪ ਦੀ ਇਹ ਰੋਹਿਤ ਸ਼ਰਮਾ ਦੀ 19ਵੀਂ ਪਾਰੀ ਹੈ। ਸਚਿਨ ਨੇ 45 ਪਾਰੀਆਂ ‘ਚ 6 ਸੈਂਕੜੇ ਲਗਾਏ ਸਨ।

ਮੈਚ ਦੀ ਗੱਲ ਕਰੀਏ ਤਾਂ ਪਹਿਲਾਂ ਖੇਡਦਿਆਂ ਅਫਗਾਨਿਸਤਾਨ ਨੇ ਕਪਤਾਨ ਸ਼ਾਹਿਦੀ ਦੀਆਂ 88 ਗੇਂਦਾਂ ‘ਚ 80 ਦੌੜਾਂ ਅਤੇ ਅਜ਼ਮਤੁੱਲਾਹ ਦੀਆਂ 62 ਦੌੜਾਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ ‘ਤੇ 272 ਦੌੜਾਂ ਬਣਾਈਆਂ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 39 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਹਾਰਦਿਕ ਪੰਡਯਾ 43 ਦੌੜਾਂ ਦੇ ਕੇ 2 ਵਿਕਟਾਂ ਲੈਣ ‘ਚ ਸਫਲ ਰਹੇ। ਇਸ ਤੋਂ ਬਾਅਦ ਭਾਰਤ ਨੇ ਰੋਹਿਤ ਸ਼ਰਮਾ ਦੀਆਂ ਤੂਫਾਨੀ 131 ਦੌੜਾਂ, ਵਿਰਾਟ ਕੋਹਲੀ ਦੀਆਂ 55 ਦੌੜਾਂ, ਈਸ਼ਾਨ ਕਿਸ਼ਨ ਦੀਆਂ 44 ਦੌੜਾਂ ਤੇ ਸ਼੍ਰੇਅਸ ਅਈਅਰ ਦੀਆਂ 25 ਦੌੜਾਂ ਦੀ ਬਦੌਲਤ 2 ਵਿਕਟਾਂ ਗੁਆ ਕੇ 273 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ।

Add a Comment

Your email address will not be published. Required fields are marked *