ਰੋਹਿਤ ਦਾ ਤੂਫਾਨੀ ਸੈਂਕੜਾ, ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 9ਵਾਂ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ।ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਤਾਨ ਨੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਅਤੇ ਅਜ਼ਮਤੁੱਲਾ ਉਮਰਜ਼ਈ ਦੇ ਅਰਧ ਸੈਂਕੜਿਆਂ ਦੀ ਬਦੌਲਤ 8 ਵਿਕਟਾਂ ਦੇ ਨੁਕਸਾਨ ‘ਤੇ 272 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 273 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ ਰੋਹਿਤ ਸ਼ਰਮਾ ਦੀਆਂ ਧਮਾਕੇਦਾਰ 131 ਦੌੜਾਂ ਦੀ ਬਦੌਲਤ 35 ਓਵਰਾਂ ‘ਚ 2 ਵਿਕਟਾਂ ਗੁਆ ਕੇ 273 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਆਪਣੀ ਪਾਰੀ ਦਾ ਆਗਾਜ਼ ਕੀਤਾ । ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 47 ਦੌੜਾਂ ਬਣਾ ਰਾਸ਼ਿਦ ਖਾਨ ਵਲੋਂ ਆਊਟ ਹੋਇਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ 131 ਦੌੜਾਂ ਬਣਾ ਰਾਸ਼ਿਦ ਖਾਨ ਵਲੋਂ ਆਊਟ ਹੋਇਆ। ਰੋਹਿਤ ਨੇ 131 ਦੌੜਾਂ ਦੀ ਪਾਰੀ ਦੇ ਦੌਰਾਨ 16 ਚੌਕੇ 5 ਛੱਕੇ ਲਾਏ। ਵਿਰਾਟ ਕੋਹਲੀ ਨੇ 55 ਦੌੜਾਂ ਤੇ ਸ਼੍ਰੇਅਸ ਅਈਅਰ ਨੇ 25 ਦੌੜਾਂ ਬਣਾਈਆਂ। ਅਫਗਾਨਿਸਤਾਨ ਲਈ ਰਾਸ਼ਿਦ ਖਾਨ ਨੇ 2 ਵਿਕਟਾਂ ਲਈਆਂ।

Add a Comment

Your email address will not be published. Required fields are marked *