ਤਿਲੰਗਾਨਾ ’ਚ ਨੌਜਵਾਨਾਂ ਦੀਆਂ ਖਾਹਿਸ਼ਾਂ ਅਤੇ ਸੁਫਨਿਆਂ ਦਾ ਕਤਲ: ਰਾਹੁਲ ਗਾਂਧੀ

ਨਵੀਂ ਦਿੱਲੀ, 14 ਅਕਤੂਬਰ- ਤਿਲੰਗਾਨਾ ’ਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੀ 23 ਸਾਲਾ ਲੜਕੀ ਵੱਲੋਂ ਕਥਿਤ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ’ਚ ਅੱਜ ਕਾਂਗਰਸ ਨੇ ਕੇ ਚੰਦਰਸ਼ੇਖਰ ਰਾਓ ਦੀ ਅਗਵਾਈ ਹੇਠਲੀ ਬੀਆਰਐੱਸ ਸਰਕਾਰ ਦੀ ਆਲੋਚਨਾ ਕੀਤੀ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਖੁਦਕੁਸ਼ੀ ਨਹੀਂ ਬਲਕਿ ਨੌਜਵਾਨਾਂ ਦੇ ਸੁਫ਼ਨਿਆਂ ਤੇ ਖਾਹਿਸ਼ਾਂ ਦਾ ਕਤਲ ਹੈ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ’ਚ ਭਾਜਪਾ ਰਿਸ਼ੇਤਦਾਰ ਸਮਿਤੀ (ਬੀਆਰਐੱਸ) ਅਤੇ ਭਾਜਪਾ ਨੇ ਮਿਲ ਕੇ ਸੂਬੇ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘ਤਿਲੰਗਾਨਾ ’ਚ ਕਾਂਗਰਸ ਦੀ ਸਰਕਾਰ ਜੌਬ ਕੈਲੰਡਰ ਜਾਰੀ ਕਰੇਗੀ, ਇੱਕ ਮਹੀਨੇ ਅੰਦਰ ਯੂਪੀਐੱਸਸੀ ਦੀ ਤਰਜ਼ ’ਤੇ ਟੀਐੱਸਪੀਐੱਸਸੀ ਦਾ ਪੁਨਰ ਗਠਨ ਕਰੇਗੀ ਅਤੇ ਇੱਕ ਸਾਲ ਅੰਦਰ ਦੋ ਲੱਖ ਖਾਲੀ ਸਰਕਾਰੀ ਅਸਾਮੀਆਂ ਭਰੇਗੀ। ਇਹ ਗਾਰੰਟੀ ਹੈ।’

ਜ਼ਿਕਰਯੋਗ ਹੈ ਕਿ ਇਸ ਲੜਕੀ ਨੇ ਹੈਦਰਾਬਾਦ ਦੇ ਅਸ਼ੋਕ ਨਗਰ ਸਥਿਤ ਆਪਣੇ ਹੋਸਟਲ ਦੇ ਕਮਰੇ ’ਚ ਖੁਦਕੁਸ਼ੀ ਕਰ ਲਈ ਸੀ। ਇਸ ਮਗਰੋਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੇ ਰੋਸ ਮੁਜ਼ਾਹਰਾ ਕੀਤਾ ਸੀ। ਇਸੇ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਕਸ ’ਤੇ ਪੋਸਟ ਕੀਤਾ ਕਿ ਤਿਲੰਗਾਨਾ ’ਚ 23 ਸਾਲਾ ਵਿਦਿਆਰਥਣ ਦੀ ਖੁਦਕੁਸ਼ੀ ਤੋਂ ਹੈਰਾਨ ਤੇ ਦੁਖੀ ਹਾਂ। ਦੁੱਖ ਦੀ ਇਸ ਘੜੀ ’ਚ ਸਾਡੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਨਾਲ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤਿਲੰਗਾਨਾ ਦੇ ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ। ਸਖਤ ਮਿਹਨਤ ਦੇ ਬਾਵਜੂਦ ਉਨ੍ਹਾਂ ਦਾ ਭਵਿੱਖ ਹਨੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਹਾਲਤਾਂ ਨੂੰ ਬਦਲੇਗੀ। –

Add a Comment

Your email address will not be published. Required fields are marked *