ਪਾਕਿਸਤਾਨ ’ਤੇ ਵਨ ਡੇ ਵਿਸ਼ਵ ਕੱਪ ‘ਚ ਭਾਰਤ ਦੀ ਲਗਾਤਾਰ 8ਵੀਂ ਜਿੱਤ

ਅਹਿਮਦਾਬਾਦ– ਭਾਰਤ ਨੇ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਦੇ ਹੋਏ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਟੀਮ ਇੰਡੀਆ ਨੇ ਪਾਕਿਸਤਾਨ ਵਿਰੁੱਧ ਵਿਸ਼ਵ ਕੱਪ ਵਿਚ ਜਿੱਤ ਦਾ ਰਿਕਾਰਡ 8-0 ਕਰ ਲਿਆ ਹੈ। ਨਵਰਾਤਿਆਂ ਦੀ ਤਿਆਰੀ ਵਿਚ ਰੁੱਝੇ ਦੇਸ਼ ਨੂੰ ਭਾਰਤ ਦੀ ਜਿੱਤ ਨੇ ਇਕ ਦਿਨ ਪਹਿਲਾਂ ਹੀ ਖੁਸ਼ੀ ਮਨਾਉਣ ਦਾ ਮੌਕਾ ਦੇ ਦਿੱਤਾ। 

ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ 42.5 ਓਵਰਾਂ ਵਿਚ 191 ਦੌੜਾਂ ’ਤੇ ਢੇਰ ਕਰ ਦਿੱਤਾ ਤੇ ਜਵਾਬ ਵਿਚ ਕਪਤਾਨ ਰੋਹਿਤ ਸ਼ਰਮਾ (86 ਦੌੜਾਂ) ਦੀ ਅਰਧ ਸੈਂਕੜੇ ਵਾਲੀ ਪਾਰੀ ਨਾਲ 30.3 ਓਵਰਾਂ ਵਿਚ 192 ਦੌੜਾਂ ਬਣਾ ਟੀਚਾ ਹਾਸਲ ਕਰ ਲਿਆ। ਜਸਪ੍ਰੀਤ ਬੁਮਰਾਹ ਨੇ 19 ਦੌੜਾਂ ਦੇ ਕੇ 2 ਵਿਕਟਾਂ ਲਈਆਂ, ਜਿਸ ਲਈ ਉਸ ਨੂੰ ‘ਪਲੇਅਰ ਆਫ ਦਿ ਮੈਚ’ ਐਵਾਰਡ ਮਿਲਿਆ।

ਭਾਰਤੀ ਗੇਂਦਬਾਜ਼ਾਂ ਨੇ ਵਨ ਡੇ ਵਿਸ਼ਵ ਕੱਪ ’ਚ ਭਾਰਤ ਵਿਰੁੱਧ ਪਾਕਿਸਤਾਨ ਨੂੰ ਦੂਜੇ ਸਭ ਤੋਂ ਘੱਟ ਸਕੋਰ ’ਤੇ ਢੇਰ ਕਰ ਦਿੱਤਾ। ਇਸ ਤੋਂ ਪਹਿਲਾਂ 1999 ਵਿਚ ਪਾਕਿਸਤਾਨੀ ਟੀਮ 180 ਦੌੜਾਂ ’ਤੇ ਆਊਟ ਹੋ ਗਈ ਸੀ।

‘‘ਹੁਣ ਤੋਂ ਕੁਝ ਮਿੰਟ ਪਹਿਲਾਂ ਅਹਿਮਦਾਬਾਦ ਵਿਚ ਦੁਨੀਆ ਦੇ ਸਭ ਤੋਂ ਵੱਡੇ ਸਟੇਡੀਅਮ ਵਿਚ ਭਾਰਤ ਨੇ ਬਹੁਤ ਹੀ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਮੈਂ ਭਾਰਤ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੰਦਾ ਹਾਂ।’’– ਨਰਿੰਦਰ ਮੋਦੀ, ਪ੍ਰਧਾਨ ਮੰਤਰੀ

Add a Comment

Your email address will not be published. Required fields are marked *