Zomato ਦਾ ਬਿਨਾਂ ਹੈਲਮੇਟ ਦੇ ਬਾਈਕ ਚਲਾਉਣ ਵਾਲੀ ਔਰਤ ਨਾਲ ਕੋਈ ਲੈਣਾ-ਦੇਣਾ ਨਹੀਂ : CEO

ਨਵੀਂ ਦਿੱਲੀ – Zomato ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦੀਪਇੰਦਰ ਗੋਇਲ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਸਬੰਧ ਵਿੱਚ ਸਪੱਸ਼ਟ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਵਾਇਰਲ ਹੋ ਰਹੀ ਵੀਡੀਓ ‘ਚ ਦਿਖਾਈ ਦੇ ਰਹੀ ਔਰਤ ਨਾਲ ਕੰਪਨੀ ਦਾ ਕੋਈ ਸਬੰਧ ਨਹੀਂ ਹੈ, ਜੋ ਆਪਣੇ ਡਿਲੀਵਰੀ ਪਾਰਟਨਰ ਦੀ ਤਰ੍ਹਾਂ ਕੱਪੜੇ ਪਾ ਕੇ ਹੈਲਮੇਟ ਤੋਂ ਬਿਨਾਂ ਮੋਟਰਸਾਈਕਲ ‘ਤੇ ਸਵਾਰ ਨਜ਼ਰ ਆ ਰਹੀ ਹੈ। 

ਵਾਇਰਲ ਹੋ ਰਿਹਾ ਵੀਡੀਓ ਇੰਦੌਰ ਦਾ ਦੱਸਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਗੋਇਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।” ਅਸੀਂ ਬਿਨਾਂ ਹੈਲਮੇਟ ਦੇ ਸਾਈਕਲ ਚਲਾਉਣ ਦਾ ਸਮਰਥਨ ਨਹੀਂ ਕਰਦੇ। ਇਸ ਤੋਂ ਇਲਾਵਾ ਸਾਡੇ ਕੋਲ ਕੋਈ ਵੀ ‘ਇੰਦੌਰ ਮਾਰਕੀਟਿੰਗ ਹੈਡ’ ਨਹੀਂ ਹੈ।” ਉਹ ‘ਐਕਸ’ ‘ਤੇ ਇਕ ਪੋਸਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਔਰਤ ਦੀ ਵੀਡੀਓ ਸ਼ੇਅਰ ਕਰਦੇ ਹੋਏ Zomato ਨੂੰ ਟੈਗ ਕੀਤਾ ਗਿਆ ਸੀ। ਇਸ ਵੀਡੀਓ ‘ਚ ਜ਼ੋਮੈਟੋ ਡਿਲੀਵਰੀ ਪਾਰਟਨਰ ਦੀ ਤਰ੍ਹਾਂ ਕੱਪੜੇ ਪਹਿਨੀ ਇਕ ਔਰਤ ਬਿਨਾਂ ਹੈਲਮੇਟ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੰਪਨੀ ਦਾ ਡਿਲੀਵਰੀ ਬੈਗ ਲੈ ਕੇ ਜਾਂਦੀ ਦਿਖਾਈ ਦੇ ਰਹੀ ਹੈ।

Add a Comment

Your email address will not be published. Required fields are marked *