ਮੁੰਬਈ ’ਚ ਇਜ਼ਰਾਈਲੀ ਝੰਡੇ ਦਾ ਹੋਇਆ ਅਪਮਾਨ
October 19, 2023
ਮੁੰਬਈ – ਦੱਖਣੀ ਮੁੰਬਈ ’ਚ ਇਜ਼ਰਾਈਲ ਦੇ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਦੇ ਦੋਸ਼ ’ਚ ਪੁਲਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਗਲਵਾਰ ਰਾਤ ਭਿੰਡੀ ਬਾਜ਼ਾਰ ਇਲਾਕੇ ਦੇ ਇਕ ਜੰਕਸ਼ਨ ’ਤੇ ਵਾਪਰੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ, ਜਿਸ ਵਿਚ ਲੋਕਾਂ ਦੇ ਇਕ ਸਮੂਹ ਨੂੰ ਇਜ਼ਰਾਈਲੀ ਝੰਡੇ ਦਾ ਅਪਮਾਨ ਕਰਦਿਆਂ ਵੇਖਿਆ ਜਾ ਸਕਦਾ ਹੈ। ਇਸ ਸਬੰਧੀ ਪੁਲਸ ਅਧਿਕਾਰੀ ਨੇ ਕਿਹਾ ਕਿ ਉਕਤ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਜੇ.ਜੇ. ਮਾਰਗ ਪੁਲਸ ਨੇ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।

