ਗਣਪਤੀ ਉਤਸਵ ਮੌਕੇ ਗੀਤ ਗਾਉਣ ਕਾਰਨ ਵਿਵਾਦਾਂ ’ਚ ਘਿਰੇ ਜੀ ਖ਼ਾਨ ਨੇ ਮੰਗੀ ਮੁਆਫ਼ੀ 

ਚੰਡੀਗੜ੍ਹ – ਕੁਝ ਦਿਨ ਪਹਿਲਾਂ ਗਣਪਤੀ ਉਤਸਵ ਮੌਕੇ ਗੀਤ ਗਾਉਣ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਪੰਜਾਬੀ ਗਾਇਕ ਜੀ ਖ਼ਾਨ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਹੈ। ਜੀ ਖ਼ਾਨ ਨੇ ਇਸ ਸਬੰਧੀ ਇਕ ਵੀਡੀਓ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ।

ਇਸ ਵੀਡੀਓ ’ਚ ਜੀ ਖ਼ਾਨ ਕਹਿੰਦੇ ਹਨ ਕਿ ਉਨ੍ਹਾਂ ਕੋਲੋਂ ਅਣਜਾਣੇ ’ਚ ਗਣਪਤੀ ਉਤਸਵ ਮੌਕੇ ਗੀਤ ਗਾ ਹੋ ਗਿਆ। ਸਰੋਤਿਆਂ ਨੇ ਉਸ ਨੂੰ ਗੀਤ ਗਾਉਣ ਦੀ ਬੇਨਤੀ ਕੀਤੀ ਸੀ ਤੇ ਉਸ ਨੂੰ ਲੱਗਾ ਕਿ ਸਰੋਤਿਆਂ ’ਚ ਰੱਬ ਵੱਸਦਾ ਹੈ ਤੇ ਉਨ੍ਹਾਂ ਦਾ ਕਹਿਣਾ ਨਹੀਂ ਮੋੜਨਾ ਚਾਹੀਦਾ।

ਜੀ ਖ਼ਾਨ ਨੇ ਕਿਹਾ ਕਿ ਜੇ ਕਿਸੇ ਨੂੰ ਇਸ ਗੱਲ ਦਾ ਬੁਰਾ ਲੱਗਾ ਹੈ ਤਾਂ ਉਹ ਸਾਰਿਆਂ ਕੋਲੋਂ ਹੱਥ ਜੋੜ ਕੇ ਮੁਆਫ਼ੀ ਮੰਗਦੇ ਹਨ। ਦੱਸ ਦੇਈਏ ਕਿ ਜੀ ਖ਼ਾਨ ਦੇ ਸਮਰਥਨ ’ਚ ਗਾਇਕ ਨਿੰਜਾ ਤੇ ਗੈਰੀ ਸੰਧੂ ਵੀ ਉਤਰੇ ਹਨ। ਦੋਵਾਂ ਗਾਇਕਾਂ ਨੇ ਵੀਡੀਓਜ਼ ਸਾਂਝੀਆਂ ਕਰਕੇ ਜੀ ਖ਼ਾਨ ਦਾ ਸਮਰਥਨ ਕੀਤਾ ਹੈ।

Add a Comment

Your email address will not be published. Required fields are marked *