ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ

ਮੋਗਾ -ਮੋਗਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੋਗਾ ਵਿਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ।

ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।

ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ/ਜ਼ਾਬਤੇ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।

Add a Comment

Your email address will not be published. Required fields are marked *