ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ
October 21, 2023
ਨਵੀਂ ਦਿੱਲੀ, 20 ਅਕਤੂਬਰ– ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲੀ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਪਟੀਸ਼ਨਰ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ। ਜਸਟਿਸ ਬੀ ਆਰ ਗਵਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਪਟੀਸ਼ਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਹੈ ਕਿਉਂਕਿ ਪਟੀਸ਼ਨਰ ਦੇ ਕਿਸੇ ਵੀ ਮੌਲਿਕ ਅਧਿਕਾਰ ਦੀ ਉਲੰਘਣਾ ਨਹੀਂ ਕੀਤੀ ਗਈ। ਸੁਪਰੀਮ ਕੋਰਟ ਵੱਲੋਂ 4 ਅਗਸਤ ਨੂੰ ਰਾਹੁਲ ਗਾਂਧੀ ਦੀ ‘ਮੋਦੀ’ ਉਪਨਾਮ ’ਤੇ ਇੱਕ ਟਿੱਪਣੀ ਨਾਲ ਸਬੰਧਤ ਮਾਮਲੇ ਵਿੱਚ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਗਾਏ ਜਾਣ ਮਗਰੋਂ ਲੋਕ ਸਭਾ ਸਕੱਤਰੇਤ ਨੇ ਉਸ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਸੀ।

