ਬਠਿੰਡਾ ‘ਚ ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ/ ਮੌੜ ਮੰਡੀ- ਬੀਤੀ ਰਾਤ ਇਤਿਹਾਸਕ ਮਾਇਸਰਖਾਨਾ ਮੇਲੇ ਦੌਰਾਨ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਮਾਇਸਰਖਾਨਾ ਦੇ ਨੌਜਵਾਨ ਮਨਦੀਪ ਸਿੰਘ (26) ਪੁੱਤਰ ਜਗਸੀਰ ਸਿੰਘ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੇਲੇ ਦੌਰਾਨ ਰਾਤ ਦਾ ਫਾਇਦਾ ਉਠਾ ਕੇ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੰਦੇ ਹੋਏ ਨੌਜਵਾਨ ਨੂੰ ਬਠਿੰਡਾ ਮਾਨਸਾ ਰੋਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਮੁਤਾਬਕ ਉਨ੍ਹਾਂ ਦਾ ਮੁੰਡਾ ਸ਼ਾਮ ਸਮੇਂ ਮੇਲੇ ਵਿਚ ਗਿਆ ਸੀ, ਜਿਥੇ ਕਿ ਕੁਝ ਅਣਪਛਾਤੇ ਲੋਕਾਂ ਵੱਲੋਂ ਉਸਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਕਿਸੇ ਨਾਲ ਕੋਈ ਲੜਾਈ ਝਗੜਾ ਵੀ ਨਹੀਂ ਸੀ। ਕੋਟਫੱਤਾ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਕੋਟਫੱਤਾ ਦੇ ਐੱਸ. ਐੱਚ. ਓ. ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਇਸ ਕਤਲ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Add a Comment

Your email address will not be published. Required fields are marked *