ਪਾਕਿਸਤਾਨ ’ਚ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਨੂੰ ਮਿਲ ਰਿਹਾ ਪਿਆਰ

 ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਲੰਘੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਵੱਸਦੇ ਪੰਜਾਬੀਆਂ ਲਈ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਦੇਸ਼-ਵਿਦੇਸ਼ਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ ’ਚ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਦੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ’ਚ ਇਕ ਆਟੋ ਪਿੱਛੇ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਪੋਸਟਰ ਲੱਗਾ ਹੈ। ਇਹ ਵੀਡੀਓ ਲਾਹੌਰ ਦੀ ਦੱਸੀ ਜਾ ਰਹੀ ਹੈ। ਫ਼ਿਲਮ ਦੀ ਟੀਮ ਕੁਝ ਦਿਨ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਵਿਖੇ ਮੱਥਾ ਟੇਕਣ ਗਈ ਸੀ, ਜਿਥੇ ਉਨ੍ਹਾਂ ਨੂੰ ਗੁਆਂਢੀ ਮੁਲਕ ਦੇ ਲੋਕਾਂ ਵਲੋਂ ਰੱਜਵਾਂ ਪਿਆਰ ਮਿਲਿਆ। ‘ਮੌਜਾਂ ਹੀ ਮੌਜਾਂ’ ਫ਼ਿਲਮ ਦੀ ਗੱਲ ਕਰੀਏ ਤਾਂ ਇਹ 3 ਦੋਸਤਾਂ ਦੀ ਕਹਾਣੀ ਹੈ। ਗਿੱਪੀ ਗਰੇਵਾਲ, ਬੀਨੂੰ ਢਿੱਲੋਂ ਤੇ ਕਰਮਜੀਤ ਅਨਮੋਲ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ 3 ਗੂੰਗੇ, ਬੋਲ਼ੇ ਤੇ ਬਹਿਰੇ ਦੋਸਤਾਂ ਦੀ ਕਹਾਣੀ ਨੂੰ ਬਿਆਨ ਕਰਦੀ ਹੈ, ਜਿਨ੍ਹਾਂ ਨੂੰ ਪਿਆਰ ਹੋ ਜਾਂਦਾ ਹੈ ਤੇ ਕਿਵੇਂ ਉਨ੍ਹਾਂ ਦੇ ਵਿਆਹ ਤਕ ਪ੍ਰੇਸ਼ਾਨੀ ਬਣੀ ਰਹਿੰਦੀ ਹੈ, ਇਹ ਦੇਖਣ ’ਚ ਬੇਹੱਦ ਮਜ਼ਾ ਆਉਂਦਾ ਹੈ।

Add a Comment

Your email address will not be published. Required fields are marked *