ਦਿੱਲੀ ’ਚ ਇਜ਼ਰਾਈਲੀ ਦੂਤਘਰ ਨੇੜੇ ਪ੍ਰਦਰਸ਼ਨ ਦੀ ਕੋਸ਼ਿਸ਼

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ’ਚ ਇਜ਼ਰਾਇਲੀ ਦੂਤਘਰ ਨੇੜੇ ਸੋਮਵਾਰ ਨੂੰ ਫਲਸਤੀਨ ਦੇ ਹੱਕ ਵਿਚ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲੈਣ ਲਈ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.), ਜਾਮੀਆ ਮਿਲੀਆ ਇਸਲਾਮੀਆ ਅਤੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰਦਰਸ਼ਨ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਡਾਕਟਰ ਏ.ਪੀ.ਜੇ. ਅਬਦੁੱਲ ਕਲਾਮ ਮਾਰਗ ’ਤੇ ਇਜ਼ਰਾਈਲੀ ਦੂਤਘਰ ਤੱਕ ਪਹੁੰਚਣ ਤੋਂ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕਿਉਂਕਿ ਵਿਦਿਆਰਥੀਆਂ ਕੋਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਸੀ, ਇਸ ਲਈ ਜਦੋਂ ਉਨ੍ਹਾਂ ਦੂਤਘਰ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਉਨ੍ਹਾਂ ਕਿਹਾ,”ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।” ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀ ਫਸਤੀਨ ਦੇ ਸਮਰਥਨ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਜ਼ਰਾਈਲੀ ਦੂਤਘਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ, ਉਦੋਂ ਪੁਲਸ ਨੇ ਕਾਰਵਾਈ ਕੀਤੀ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ) ਦੀ ਦਿੱਲੀ ਇਕਾਈ ਦੇ ਪ੍ਰਧਾਨ ਅਭਿਗਿਆਨ ਨੇ ਕਿਹਾ ਕਿ ਕਈ ਵਿਦਿਆਰਥੀਆਂ ਨੂੰ ਹਿਰਾਸਤ ‘ਚ ਲਿਆ ਗਿਆ ਅਤੇ ਪੁਲਸ ਥਾਣੇ ਲਿਜਾਇਆ ਗਿਆ।

Add a Comment

Your email address will not be published. Required fields are marked *