ਭਾਰਤ-ਪਾਕਿਸਤਾਨ ਵੰਡ ਦੇ 76 ਸਾਲਾਂ ਬਾਅਦ ਕਰਤਾਰਪੁਰ ’ਚ ਮਿਲੇ ਚਚੇਰੇ ਭੈਣ-ਭਰਾ

ਲਾਹੌਰ – ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ 76 ਸਾਲ ਪਹਿਲਾਂ ਵੱਖ ਹੋਏ ਚਚੇਰੇ ਭਰਾ-ਭੈਣ ਇਤਿਹਾਸਕ ਕਰਤਾਰਪੁਰ ਲਾਂਘੇ ’ਤੇ ਮੁੜ ਇਕੱਠੇ ਹੋਏ। ਉਨ੍ਹਾਂ ਦੀ ਇਹ ਮੁਲਾਕਾਤ ਸੋਸ਼ਲ ਮੀਡੀਆ ਕਾਰਨ ਸੰਭਵ ਹੋ ਸਕੀ। ਮੁਹੰਮਦ ਇਸਮਾਈਲ ਅਤੇ ਉਨ੍ਹਾਂ ਦੀ ਚਚੇਰੀ ਭੈਣ ਸੁਰਿੰਦਰ ਕੌਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਪੁੱਜੇ ਅਤੇ ਐਤਵਾਰ ਨੂੰ ਉਨ੍ਹਾਂ ਦਾ ਭਾਵੁਕ ਪੁਨਰ-ਮਿਲਨ ਹੋਇਆ। ਦੋਵਾਂ ਦੀ ਉਮਰ 80 ਸਾਲ ਦੇ ਕਰੀਬ ਹੈ।

ਇਸਮਾਈਲ ਲਾਹੌਰ ਤੋਂ ਲਗਭਗ 200 ਕਿਲੋਮੀਟਰ ਦੂਰ ਪੰਜਾਬ ਦੇ ਸਾਹੀਵਾਲ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਦਕਿ ਸੁਰਿੰਦਰ ਕੌਰ ਜਲੰਧਰ ਦੀ ਰਹਿਣ ਵਾਲੀ ਹੈ। ਇਸਮਾਈਲ ਅਤੇ ਸੁਰਿੰਦਰ ਕੌਰ ਦੇ ਪਰਿਵਾਰ ਵੰਡ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਸ਼ਹਿਰ ਵਿੱਚ ਰਹਿੰਦੇ ਸਨ, ਜਦੋਂ ਦੰਗਿਆਂ ਨੇ ਉਨ੍ਹਾਂ ਨੂੰ ਵੱਖ ਕਰ ਦਿੱਤਾ ਸੀ।

Add a Comment

Your email address will not be published. Required fields are marked *