ਕੈਨੇਡਾ ‘ਚ ਨੌਜਵਾਨ ਦੀ ਮੌਤ ਨੇ ਖੋਹ ਲਈਆਂ ਪਰਿਵਾਰ ਦੀਆਂ ਖੁਸ਼ੀਆਂ

ਹਠੂਰ : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦੇ ਨੌਜਵਾਨ ਗੁਰਮਿੰਦਰ ਸਿੰਘ ਗਰੇਵਾਲ (24) ਪੁੱਤਰ ਬਲਜੀਤ ਸਿੰਘ ਗਰੇਵਾਲ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਜਾਣ ਨਾਲ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਇਸ ਦੁਖਦਾਈ ਖ਼ਬਰ ਨੇ ਪਰਿਵਾਰ ਦਾ ਦਿਲ ਝੰਜੋੜ ਕੇ ਰੱਖ ਦਿੱਤਾ ਹੈ। ਜਾਣਕਾਰੀ ਦਿੰਦਿਆਂ ਨੌਜਵਾਨ ਗੁਰਮਿੰਦਰ ਸਿੰਘ ਦੇ ਚਾਚਾ ਅਵਤਾਰ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮਿੰਦਰ ਸਾਢੇ 5 ਸਾਲ ਪਹਿਲਾਂ +2 ਦੀ ਪੜ੍ਹਾਈ ਤੋਂ ਬਾਅਦ ਆਈਲੈਟਸ ਕਰਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਸੀ। ਬੀਤੇ ਦਿਨੀਂ ਉਹ ਸੈਮੀ ਟਰੱਕ ਲੈ ਕੇ ਐਡਮਿੰਟਨ ਜਾ ਰਿਹਾ ਸੀ ਤਾਂ ਰਸਤੇ ‘ਚ ਟਰੱਕ ‘ਚ ਮਕੈਨੀਕਲ ਖਰਾਬੀ ਆ ਗਈ ਤੇ ਉਹ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਟਰੱਕ ਦੇ ਦੁਆਲੇ ਰਿਫਲੈਕਟਰ ਲਗਾਉਣ ਲੱਗ ਗਿਆ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਆ ਰਹੀ ਐਕਸਯੂਵੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮਿੰਦਰ ਮੌਕੇ ‘ਤੇ ਹੀ ਦਮ ਤੋੜ ਗਿਆ।

ਉਨ੍ਹਾਂ ਦੱਸਿਆ ਕਿ ਗੁਰਮਿੰਦਰ ਸਿੰਘ ਨੇ ਕੈਨੇਡਾ ‘ਚ ਪੱਕਾ ਹੋਣ ਤੋਂ ਬਾਅਦ ਹੁਣ ਪਿੰਡ ਪਰਤਣਾ ਸੀ। ਉਸ ਨੇ ਕੁਝ ਦਿਨ ਪਹਿਲਾਂ ਪੀ.ਆਰ. ਹੋਣ ਦੀ ਖੁਸ਼ਖਬਰੀ ਮਾਪਿਆਂ ਨੂੰ ਦਿੰਦਿਆਂ ਕਿਹਾ ਸੀ ਕਿ ਉਹ ਜਲਦ ਹੀ ਪਿੰਡ ਆਵੇਗਾ ਪਰ ਪਿੰਡ ਆਉਣ ਤੋਂ ਪਹਿਲਾਂ ਹੀ ਇਹ ਕਹਿਰ ਵਰਤ ਗਿਆ। ਗੁਰਮਿੰਦਰ ਦੇ ਮਾਪਿਆਂ ਦਾ ਆਪਣੇ ਲਾਡਲੇ ਪੁੱਤ ਨੂੰ ਮਿਲਣ ਦਾ ਸੁਪਨਾ ਅਧੂਰਾ ਰਹਿ ਗਿਆ। ਉਨ੍ਹਾਂ ਦੱਸਿਆ ਕਿ ਗੁਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਆਉਣ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ।

Add a Comment

Your email address will not be published. Required fields are marked *