ਫ਼ਿਲਮੀ ਕਲਾਕਾਰਾਂ ‘ਚ ਵੀ ਦੁਸਹਿਰੇ ਦੇ ਤਿਉਹਾਰ ਦਾ ਉਤਸ਼ਾਹ
![](http://mehakewattan.com/wp-content/uploads/2023/10/2023_10image_15_56_378792915bollywood-ll.jpg)
ਮੁੰਬਈ : ਅੱਜ 24 ਅਕਤੂਬਰ ਨੂੰ ਦੇਸ਼ ਭਰ ‘ਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਥਾਂ-ਥਾਂ ਰਾਵਣ ਦੇ ਵੱਡੇ-ਵੱਡੇ ਪੁਤਲੇ ਸਾੜੇ ਜਾਣਗੇ। ਬਾਲੀਵੁੱਡ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਰਹੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ। ਆਲੀਆ ਤੋਂ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ।
ਅਦਾਕਾਰਾ ਆਲੀਆ ਭੱਟ ਨੇ ਆਪਣੀ ਇੰਸਟਾ ਸਟੋਰੀ ‘ਤੇ ਭਗਵਾਨ ਰਾਮ ਦੀ ਤਸਵੀਰ ਸ਼ੇਅਰ ਕੀਤੀ ਹੈ ਅਤੇ ਨਾਲ ਹੀ ਆਪਣੇ ਫੈਨਜ਼ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਸ ਨੇ ਇਸ ਤਸਵੀਰ ਨਾਲ ਲਿਖਿਆ ਹੈ, “ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ।” ਉਥੇ ਹੀ ਅਨੁਸ਼ਕਾ ਸ਼ਰਮਾ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇੱਕ ਤਸਵੀਰ ਪੋਸਟ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ, ”ਤੁਹਾਨੂੰ ਸਾਰਿਆਂ ਨੂੰ ਦੁਸਹਿਰੇ ਦੀਆਂ ਬਹੁਤ-ਬਹੁਤ ਮੁਬਾਰਕਾਂ।
ਬਾਲੀਵੁੱਡ ਦੇ ਖਿਲਾੜੀ ਕੁਮਾਰ ਨੇ ਵੀ ਦੁਸਹਿਰੇ ਦੇ ਤਿਉਹਾਰ ‘ਤੇ ਪ੍ਰਸ਼ੰਸਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਲਿਖਿਆ, ”ਦੁਸਹਿਰੇ ‘ਤੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਸ਼ੁਭਕਾਮਨਾਵਾਂ। ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। ਦੁਸਹਿਰਾ ਮੁਬਾਰਕ।”
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)