ਅੰਮ੍ਰਿਤਪਾਲ ਸਿੰਘ ਦੇ ਪਿਤਾ ਤੋਂ ਏਅਰਪੋਰਟ ’ਤੇ ਅਧਿਕਾਰੀਆਂ ਨੇ ਕੀਤੀ ਪੁੱਛਗਿੱਛ

ਅੰਮ੍ਰਿਤਸਰ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ ’ਤੇ ਰੋਕਿਆ ਲਿਆ। ਅਧਿਕਾਰੀਆਂ ਨੇ ਤਰਸੇਮ ਸਿੰਘ ਤੋਂ ਲਗਭਗ ਪੌਣਾ ਘੰਟਾ ਪੁੱਛਗਿੱਛ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ। ਸੂਤਰਾਂ ਮੁਤਾਬਕ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਿਸੇ ਕੰਮ ਦੇ ਚੱਲਦੇ ਕਤਰ ਜਾ ਰਹੇ ਸਨ, ਪਰ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ। 

ਤਰਸੇਮ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ ਸੀ। ਦੱਸ ਦਈਏ ਕਿ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਵੀ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਨ੍ਹਾਂ ਦਾ ਪਰਿਵਾਰ ਕਈ ਵਾਰ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕਾ ਹੈ। 

Add a Comment

Your email address will not be published. Required fields are marked *