ਇੰਡੋਨੇਸ਼ੀਆ ਅਤੇ ਨਿਊਜ਼ੀਲੈਂਡ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
October 27, 2023
![](http://mehakewattan.com/wp-content/uploads/2023/10/2023_2image_09_03_260497966earthquake-ll.jpg)
ਜਕਾਰਤਾ/ਵੈਲਿੰਗਟਨ – ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਾਲੂਕੂ ਅਤੇ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਦੁਪਹਿਰ 12:44 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ। ਭੂਚਾਲ ਦਾ ਕੇਂਦਰ ਮਾਲੂਕੂ ਬਾਰਾਤ ਦਯਾ ਜ਼ਿਲ੍ਹੇ ਤੋਂ 176 ਕਿਲੋਮੀਟਰ ਉੱਤਰ-ਪੂਰਬ ਵਿੱਚ ਸਮੁੰਦਰੀ ਤਲ ਤੋਂ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਏਜੰਸੀ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ।
ਉਥੇ ਹੀ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਆਏ ਭੂਚਾਲ ਸਬੰਧੀ ਯੂ.ਐੱਸ. ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ 0259 ਗ੍ਰੀਨਵਿਚ ਮੀਨ ਟਾਈਮ (ਜੀ.ਐੱਮ.ਟੀ.) ‘ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.4 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 38.7 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।