ਅੰਗਦ ਬੇਦੀ ਤੇ ਨੇਹਾ ਧੂਪੀਆ ਨੂੰ ਗਲੇ ਲਾ ਕੇ ਫ਼ਿਲਮੀ ਕਲਾਕਾਰਾਂ ਨੇ ਵੰਡਾਇਆ ਦੁੱਖ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦੀ ਅੱਜ ਦਿੱਲੇ ਵਿਖੇ ਅੰਤਿਮ ਅਰਦਾਸ ਕੀਤੀ ਗਈ ਅਤੇ ਗੁਰੂ ਘਰ ‘ਚ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦੇ ਨਾਲ ਰਿਸ਼ਤੇਦਾਰ ਤੇ ਫ਼ਿਲਮੀ ਹਸਤੀਆਂ ਵੀ ਨਜ਼ਰ ਆਈਆਂ। ਫ਼ਿਲਮੀ ਸਿਤਾਰਿਆਂ ਨੇ ਬਿਸ਼ਨ ਸਿੰਘ ਬੇਦੀ ਦੀ ਅੰਤਿਮ ਅਰਦਾਸ ‘ਚ ਪਹੁੰਚ ਕੇ ਨੇਹਾ ਧੂਪੀਆ ਤੇ ਅੰਗਦ ਬੇਦੀ ਨਾਲ ਦੁੱਖ ਵੰਡਾਇਆ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਗੁਰੂ ਘਰ ਦੀਆਂ ਹਨ। ਦੱਸ ਦਈਏ ਕਿ ਬਿਸ਼ਨ ਸਿੰਘ ਬੇਦੀ ਦਾ ਅੰਤਿਮ ਸੰਸਕਾਰ ਬੀਤੇ ਮੰਗਲਵਾਰ ਨੂੰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ‘ਚ ਕੀਤਾ ਗਿਆ ਸੀ। 

ਦੱਸ ਦੇਈਏ ਕਿ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ‘ਚ 7 ਵਿਕਟਾਂ ਹਾਸਲ ਕੀਤੀਆਂ ਸਨ।

ਬਿਸ਼ਨ ਸਿੰਘ ਬੇਦੀ ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ। ਉਨ੍ਹਾਂ 22 ਟੈਸਟ ਮੈਚਾਂ ‘ਚ ਭਾਰਤ ਦੀ ਕਪਤਾਨੀ ਵੀ ਕੀਤੀ। ਬਿਸ਼ਨ ਬੇਦੀ 1966 ਤੋਂ 1979 ਤੱਕ ਭਾਰਤ ਲਈ ਖੇਡੇ ਸਨ। ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ। ਦੱਸਣਯੋਗ ਹੈ ਕਿ  ਬਿਸ਼ਨ ਸਿੰਘ ਬੇਦੀ 60 ਅਤੇ 70 ਦੇ ਦਹਾਕੇ ਦੇ ਮਸ਼ਹੂਰ ਭਾਰਤੀ ਸਪਿਨ ਗੇਂਦਬਾਜ਼ਾਂ ‘ਚੋਂ ਇੱਕ ਸਨ, ਜਿਨ੍ਹਾਂ ਨੇ ਦੁਨੀਆ ਭਰ ਦੇ ਬੱਲੇਬਾਜ਼ਾਂ ‘ਚ ਖੌਫ ਪੈਦਾ ਕਰ ਦਿੱਤਾ ਸੀ।

Add a Comment

Your email address will not be published. Required fields are marked *