ਬਠਿੰਡਾ ’ਚ ਢਾਬਾ ਮਾਲਕ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ

ਬਠਿੰਡਾ : ਬਠਿੰਡਾ ਦੇ ਮਾਲ ਰੋਡ ਮਾਰਕਿਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਹਰਮਨ ਕੁਲਚਾ ਢਾਬੇ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਦਾ ਸ਼ਨੀਵਾਰ ਸ਼ਾਮ 5:30 ਵਜੇ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿਚ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਪੁਲਸ ਨੇ ਦੋਵਾਂ ਬਦਮਾਸ਼ਾਂ ਨੂੰ ਫੜਨ ਲਈ ਦੋਵਾਂ ਦੀਆਂ ਤਸਵੀਰਾਂ ਜਾਰੀ ਕੀਤਾਂ ਹਨ। ਪੁਲਸ ਨੇ ਦੋਵਾਂ ਕਾਤਲਾਂ ਦੀ ਸੂਚਨਾ ਦੇਣ ਵਾਲੇ ਨੂੰ ਦੋ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਆਖਿਆ ਗਿਆ ਹੈ ਕਿ ਕਾਤਲਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਸ ਕਤਲ ਕਾਂਡ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਆਪਣੇ ਢਾਬੇ ਦੇ ਬਾਹਰ ਬੇਫਿਕਰ ਹੋ ਕੇ ਬੈਠੇ ਹਰਜਿੰਦਰ ਸਿੰਘ ਜੌਹਲ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਾਂਦੀਆਂ ਹਨ। ਦੇਖਦੇ ਹੀ ਦੇਖਦੇ ਜੌਹਰ ਬੇਸੁੱਧ ਹੋ ਜਾਂਦੇ ਹਨ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੇ ਐੱਸ.ਪੀ. ਸਿਟੀ ਨਰਿੰਦਰ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਕੋਤਵਾਲੀ ਪਰਮਿੰਦਰ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪੁਲਸ ਨੂੰ ਰਿਵਾਲਵਰ ’ਚੋਂ ਚੱਲੀਆਂ ਗੋਲੀਆਂ ਦੇ ਖੋਲ ਮਿਲੇ ਹਨ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Add a Comment

Your email address will not be published. Required fields are marked *