ਕੈਬਨਿਟ ਮੀਟਿੰਗ ਤੋਂ ਬਾਅਦ ਯੂ. ਪੀ. ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੇ ਕੰਗਨਾ ਰਣੌਤ ਨਾਲ ਦੇਖੀ ਫ਼ਿਲਮ ‘ਤੇਜਸ’
November 1, 2023
ਮੁੰਬਈ – ਮੰਗਲਵਾਰ ਨੂੰ ਯੂ. ਪੀ. ’ਚ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਪਣੇ ਕੈਬਨਿਟ ਸਾਥੀਆਂ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ਿਲਮ ‘ਤੇਜਸ’ ਦੇਖੀ। ਇਸ ਮੌਕੇ ’ਤੇ ਅਦਾਕਾਰਾ ਕੰਗਨਾ ਰਣੌਤ ਵੀ ਮੌਜੂਦ ਸੀ।
ਫ਼ਿਲਮ ਦੀ ਸਕ੍ਰੀਨਿੰਗ ਮੁੱਖ ਮੰਤਰੀ ਦਫ਼ਤਰ ਲੋਕ ਭਵਨ ਵਿਖੇ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ’ਚ ਭਾਜਪਾ ਵਰਕਰਾਂ ਤੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਫ਼ਿਲਮ ‘ਤੇਜਸ’ ਏਅਰ ਫੋਰਸ ’ਤੇ ਆਧਾਰਿਤ ਹੈ। ਸਕ੍ਰੀਨਿੰਗ ਦਾ ਆਯੋਜਨ UFO ਸਿਨੇ ਮੀਡੀਆ ਨੈੱਟਵਰਕ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਇਸ ਦੌਰਾਨ ਸਾਰੇ ਬਹੁਤ ਖ਼ੁਸ਼ ਨਜ਼ਰ ਆਏ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਅਕਸ਼ੇ ਕੁਮਾਰ ਸਟਾਰਰ ਫ਼ਿਲਮ ‘ਪ੍ਰਿਥਵੀਰਾਜ’ ਤੇ ‘ਦਿ ਕਸ਼ਮੀਰ ਫਾਈਲਜ਼’ ਦੇਖ ਚੁੱਕੇ ਹਨ। ਉਨ੍ਹਾਂ ਨੇ ਇਨ੍ਹਾਂ ਫ਼ਿਲਮਾਂ ਦੀ ਸ਼ਲਾਘਾ ਕੀਤੀ ਸੀ ਤੇ ਉਨ੍ਹਾਂ ਦੇ ਕਲਾਕਾਰਾਂ ਨੂੰ ਮਿਲ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ ਸੀ।