ਵਿਦੇਸ਼ ਤੋਂ ਆਉਂਦਿਆਂ ਹੀ ਪਤਨੀ ਦਾ ਕਰ ਦਿੱਤਾ ਸੀ ਬੇਰਹਿਮੀ ਨਾਲ ਕਤਲ

ਕਪੂਰਥਲਾ : ਬੀਤੇ ਦਿਨੀਂ ਪਿੰਡ ਸੰਧੂ ਚੱਠਾ ’ਚ ਇਕ ਵਿਆਹੁਤਾ ਦਾ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਤੇ ਕਤਲ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਸਬੰਧੀ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਛਾਪੇਮਾਰੀ ਕਰਦਿਆਂ ਮੁਲਜ਼ਮ ਪਤੀ ਸੁਖਦੇਵ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਪਿੰਡ ਸੰਧੂ ਚੱਠਾ ਥਾਣਾ ਸਦਰ ਕਪੂਰਥਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਹਰਪ੍ਰੀਤ ਕੌਰ ਦਾ ਆਪਣੇ ਪਤੀ ਸੁਖਦੇਵ ਸਿੰਘ ਨਾਲ ਮਾਮੂਲੀ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰਕੇ ਉਥੋਂ ਭੱਜ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਸੰਧੂ ਚੱਠਾ ਵਿਖੇ ਘਰ ‘ਚ ਇਕੱਲੀ ਰਹਿੰਦੀ ਹਰਪ੍ਰੀਤ ਕੌਰ ਅਤੇ ਇਟਲੀ ਰਹਿੰਦੇ ਉਸ ਦੇ ਪਤੀ ਸੁਖਦੇਵ ਸਿੰਘ ਉਰਫ ਮੱਖਣ ਸਿੰਘ ਦਾ ਦੂਜਾ ਵਿਆਹ ਸੀ। ਉਨ੍ਹਾਂ ਦੇ ਵਿਆਹ ਨੂੰ 17 ਸਾਲ ਹੋ ਚੁੱਕੇ ਸਨ ਅਤੇ ਉਨ੍ਹਾਂ ਦੇ ਇਸ ਵਿਆਹ ਤੋਂ ਕੋਈ ਔਲਾਦ ਨਹੀਂ ਹੈ ਪਰ ਸੁਖਦੇਵ ਸਿੰਘ ਦੇ ਪਹਿਲੇ ਵਿਆਹ ਤੋਂ ਇਕ ਪੁੱਤਰ ਸੀ, ਜੋ ਵੱਖਰਾ ਰਹਿੰਦਾ ਸੀ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।

Add a Comment

Your email address will not be published. Required fields are marked *