ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਬੰਬ ਧਮਾਕਾ
November 4, 2023
ਪਖਤੂਨਖਵਾ – ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਸ਼ੁੱਕਰਵਾਰ ਨੂੰ ਹੋਏ ਬੰਬ ਧਮਾਕੇ ‘ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਪੁਲਸ ਕਰਮਚਾਰੀ ਅਤੇ ਰਾਹਤ ਅਤੇ ਬਚਾਅ ਕਰਮਚਾਰੀ ਵੀ ਸ਼ਾਮਲ ਹਨ। ਸਥਾਨਕ ਪੁਲਸ ਅਨੁਸਾਰ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਪੋਂਡਾ ਬਾਜ਼ਾਰ ਵਿੱਚ ਇੱਕ ਪੁਲਸ ਵਾਹਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਮੋਟਰਸਾਈਕਲ ਉੱਤੇ ਸ਼ਕਤੀਸ਼ਾਲੀ ਵਿਸਫੋਟਕ ਯੰਤਰ (ਆਈਈਡੀ) ਲਗਾਏ ਗਏ ਸਨ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਵੱਡੀ ਗਿਣਤੀ ‘ਚ ਰਾਹਤ ਅਤੇ ਬਚਾਅ ਕਰਮਚਾਰੀਆਂ ਦੇ ਨਾਲ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜੇ ਤੱਕ ਕਿਸੇ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

