ਪੰਜਾਬ ਪੁਲਸ ਨੇ ਕਰ ‘ਤਾ ਗੈਂਗਸਟਰਾਂ ਦਾ ਐਨਕਾਊਂਟਰ

ਚੰਡੀਗੜ੍ਹ/ਬਟਾਲਾ : ਬਟਾਲਾ ‘ਚ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਦੋਵੇਂ ਪਾਸਿਓਂ ਠਾਹ-ਠਾਹ ਗੋਲੀਆਂ ਚੱਲੀਆਂ। ਇਸ ਦੌਰਾਨ ਪੁਲਸ ਦੀ ਗੋਲੀ ਇਕ ਗੈਂਗਸਟਰ ਦੀ ਲੱਤ ‘ਚ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮੁਤਾਬਕ ਬਟਾਲਾ ‘ਚ ਪੁਲਸ ਨੇ ਹੈਰੀ ਚੱਠਾ ਵਲੋਂ ਚਲਾਏ ਜਾ ਰਹੇ ਇਕ ਫ਼ਿਰੌਤੀ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਉਕਤ ਲੋਕਾਂ ਨੂੰ 4 ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

Add a Comment

Your email address will not be published. Required fields are marked *