ਦੀਵਾਲੀ ‘ਤੇ ਰੀਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ
November 9, 2023
ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਇਸ ਦੀਵਾਲੀ ‘ਤੇ ਰੀਲੀਜ਼ ਹੋਵੇਗਾ। ਮਰਹੂਮ ਗਾਇਕ ਦੀ ਟੀਮ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਇਸ ਵਿਚ ਇਕ ਸ਼ੇਰ ਦੇ ਮੂੰਹ ਵਿਚ ਤਲਵਾਰ ਨਜ਼ਰ ਆ ਰਹੀ ਹੈ ਜਿਸ ਉੱਪਰ ਲਿਖਿਆ ਹੈ – ‘ਵਾਚ ਆਊਟ’। ਇਸ ਦੇ ਨਾਲ ਹੀ ਹੇਠਾਂ 12 ਨਵੰਬਰ 2023 ਤਾਰੀਖ਼ ਅਤੇ 12 ਵਜੇ ਦੇ ਸਮਾਂ ਦਿੱਤਾ ਗਿਆ ਹੈ। ਇਸ ਪੋਸਟ ਦੀ ਕੈਪਸ਼ਨ ਵਿਚ ਲਿਖਿਆ ਹੈ, “ਤਿਆਰ ਰਹੋ ਖ਼ਤਰਾ ਆ ਰਿਹਾ ਹੈ”। ਇਹ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਸ ਦਾ ਪੰਜਵਾਂ ਗੀਤ ਹੋਵੇਗਾ। ਇਸ ਤੋਂ ਪਹਿਲਾਂ ਉਸ ਦੇ ਗੀਤਾਂ ਨੇ ਨਾ ਸਿਰਫ ਨਵੇਂ ਰਿਕਾਰਡ ਕਾਇਮ ਕੀਤੇ ਸਗੋਂ ਆਪਣੇ ਹੀ ਰਿਕਾਰਡ ਤੋੜੇ ਵੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।