ਐਲਵਿਸ਼ ਯਾਦਵ ਦੀ ਵਿਗੜੀ ਸਿਹਤ, ਹਸਪਤਾਲ ਦਾਖ਼ਲ

ਮੁੰਬਈ – ਪੁਲਸ ਸੱਪ ਦੇ ਜ਼ਹਿਰ ਦੇ ਮਾਮਲੇ ’ਚ ਫਸੇ ਐਲਵਿਸ਼ ਯਾਦਵ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਨੋਇਡਾ ਪੁਲਸ ਨੇ ਐਲਵਿਸ਼ ਯਾਦਵ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦੌਰਾਨ ਐਲਵਿਸ਼ ਤੇ ਗ੍ਰਿਫ਼ਤਾਰ ਮੁਲਜ਼ਮ ਰਾਹੁਲ ਨੂੰ ਆਹਮੋ-ਸਾਹਮਣੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਐਲਵਿਸ਼ ਯਾਦਵ ਦੀ ਸਿਹਤ ਵਿਗੜ ਗਈ ਹੈ।

ਜਾਣਕਾਰੀ ਅਨੁਸਾਰ ਅੱਜ ਯਾਨੀ 9 ਨਵੰਬਰ ਨੂੰ ਪੁਲਸ ਨੇ ਐਲਵਿਸ਼ ਯਾਦਵ ਤੋਂ ਪੁੱਛਗਿੱਛ ਕਰਨੀ ਸੀ ਪਰ ਹੁਣ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਐਲਵਿਸ਼ ਯਾਦਵ ਦੀ ਤਬੀਅਤ ਵਿਗੜ ਗਈ ਹੈ, ਜਿਸ ਕਾਰਨ ਐਲਵਿਸ਼ ਅੱਜ ਪੁੱਛਗਿੱਛ ਲਈ ਨਹੀਂ ਆ ਸਕੇ ਹਨ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਨੇ ਐਲਵਿਸ਼ ਨੂੰ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ। ਡਾਕਟਰਾਂ ਨੇ ਐਲਵਿਸ਼ ਨੂੰ ਡੇਂਗੂ ਤੇ ਮਲੇਰੀਆ ਦਾ ਟੈਸਟ ਕਰਵਾਉਣ ਲਈ ਕਿਹਾ ਹੈ। ਫਿਲਹਾਲ ਐਲਵਿਸ਼ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਹੈ।

ਪੁਲਸ ਨੇ ਨੋਟਿਸ ਭੇਜਿਆ ਤੇ ਐਲਵਿਸ਼ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ। ਦੱਸ ਦੇਈਏ ਕਿ ਨੋਇਡਾ ਪੁਲਸ ਨੇ ਐਲਵਿਸ਼ ਯਾਦਵ ਨੂੰ ਨੋਟਿਸ ਜਾਰੀ ਕੀਤਾ ਸੀ। ਪੁਲਸ ਵਲੋਂ ਐਲਵਿਸ਼ ਤੋਂ ਦੁਬਾਰਾ ਪੁੱਛਗਿੱਛ ਕੀਤੀ ਜਾਣੀ ਸੀ। ਇਸ ਦੌਰਾਨ ਫੜੇ ਗਏ ਮੁਲਜ਼ਮ ਰਾਹੁਲ ਨੂੰ ਐਲਵਿਸ਼ ਦੇ ਸਾਹਮਣੇ ਲਿਆਂਦਾ ਜਾਵੇਗਾ ਤੇ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁਲਸ ਪੁੱਛਗਿੱਛ ਕਰੇਗੀ ਪਰ ਅਚਾਨਕ ਐਲਵਿਸ਼ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਐਲਵਿਸ਼ ਇਸ ਸਮੇਂ ਗੁਰੂਗ੍ਰਾਮ ਦੇ ਇਕ ਹਸਪਤਾਲ ’ਚ ਦਾਖ਼ਲ ਹੈ। ਦੱਸ ਦਈਏ ਕਿ ਪੁਲਸ ਇਸ ਤੋਂ ਪਹਿਲਾਂ ਵੀ ਐਲਵਿਸ਼ ਤੋਂ ਇਕ ਵਾਰ ਪੁੱਛਗਿੱਛ ਕਰ ਚੁੱਕੀ ਹੈ ਪਰ ਇਸ ਦੌਰਾਨ ਪੁਲਸ ਨੂੰ ਕੋਈ ਸਬੂਤ ਨਹੀਂ ਮਿਲਿਆ ਹੈ। ਹੁਣ ਪੁਲਸ ਫੜੇ ਗਏ ਪੰਜਾਂ ਸਪੇਰਿਆਂ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਮੰਗਿਆ ਹੈ। ਦਰਅਸਲ ਪੁਲਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਰੇਵ ਪਾਰਟੀਆਂ ’ਚ ਸੱਪਾਂ ਦਾ ਜ਼ਹਿਰ ਸਪਲਾਈ ਕਰਦਾ ਸੀ। ਜਾਣਕਾਰੀ ਅਨੁਸਾਰ ਗਿਰੋਹ ਦੇ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਹੈ ਕਿ ਉਹ ਐਲਵਿਸ਼ ਯਾਦਵ ਦੀਆਂ ਰੇਵ ਪਾਰਟੀਆਂ ’ਚ ਸੱਪਾਂ ਦਾ ਜ਼ਹਿਰ ਵੀ ਸਪਲਾਈ ਕਰਦੇ ਹਨ। ਦੱਸ ਦੇਈਏ ਕਿ ਇਸ ਤੋਂ ਬਾਅਦ ਪੁਲਸ ਨੇ ਐਲਵਿਸ਼ ਯਾਦਵ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ।

Add a Comment

Your email address will not be published. Required fields are marked *