PM ਮੋਦੀ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਾਵਾਂ
November 12, 2023
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੀ.ਐੱਮ. ਮੋਦੀ ਨੇ ਇਕ ਟਵੀਟ ਜ਼ਰੀਏ ਲੋਕਾਂ ਨੂੰ ਵਧਾਈਦਿੱਤੀ। ਆਪਣੇ ਟਵੀਟ ਵਿਚ ਮੋਦੀ ਨੇ ਲਿਖਿਆ ਕਿ ਦੇਸ਼ ਵਿੱਚ ਸਾਡੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਇਸ ਦੇ ਨਾਲ ਹੀ ਪੀ.ਐੱਮ. ਮੋਦੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਲਿਖਿਆ, ”ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ! ਇਹ ਵਿਸ਼ੇਸ਼ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।