ਕੈਬਨਿਟ ਮੰਤਰੀ ਡਾ.  ਬਲਜੀਤ ਕੌਰ ਨੇ ਗਰੀਬ ਲੋਕਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਸ੍ਰੀ ਮੁਕਤਸਰ ਸਾਹਿਬ/ਮਲੋਟ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ-ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ 42 ਲੱਖ ਰੁਪਏ ਬੇਘਰਿਆਂ ਨੂੰ ਘਰ ਪ੍ਰੋਗਰਾਮ ਅਧੀਨ ਸੈਕਸ਼ਨ ਪੱਤਰ ਜਾਰੀ ਕੀਤੇ। 

ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਾਲੀਆਂ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਗਰੀਬਾਂ ਦੀ ਸਾਰ ਨਹੀਂ ਲਈ ਅਤੇ ਹੁਣ ਦੀ ਮੌਜੂਦਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਗਰੀਬਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੀ ਹੈ ਅਤੇ ਗਰੀਬਾ ਦੀ ਭਲਾਈ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ  ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੀਵਾਲੀ, ਬੰਦੀਛੋੜ ਦਿਵਸ ਅਤੇ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਕਿਸੇ ਵੀ ਤਰ੍ਹਾਂ ਦੀ ਗਰਾਂਟ ਦੀ ਥੋੜ ਨਹੀਂ ਆਉਣ ਦਿੱਤੀ ਜਾਵੇਗੀ, ਭਾਵੇਂ ਉਹ ਕਿਸੇ ਕਿਸਮ ਦੀ ਬਿਮਾਰੀ ਲਈ ਜਾਂ ਕਿਸੇ ਇਲਾਜ ਲਈ ਜਾਂ ਹੋਰ ਮੁੱਢਲੀਆਂ ਸਹੂਲਤਾਂ ਹੋਣ ਪੰਜਾਬ ਸਰਕਾਰ ਦੀਆਂ ਇਹ ਲੋਕ ਭਲਾਈ ਸਕੀਮਾਂ ਹਮੇਸ਼ਾ ਉਨ੍ਹਾਂ ਲਈ ਲਾਗੂ ਰਹਿਣਗੀਆਂ। ਇਸ ਮੌਕੇ ਉਨ੍ਹਾਂ ਵੱਲੋਂ ਅੰਡਰ 17, ਜੀ 20 ਕ੍ਰਿਕਟ ਦੀ ਟੀਮ ਜਿਨ੍ਹਾਂ ਨੇ ਸਟੇਟ ਲੈਵਲ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਬੀ ਡੀ ਪੀ ਓ, ਜਸਵੰਤ ਸਿੰਘ, ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ, ਲਾਲੀ ਗਗਨੇਜਾ,ਸੁਖਪਾਲ ਸਿੰਘ, ਅਰਸ਼ ਬਰਾੜ, ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਦਾਨੇਵਾਲਾ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।

Add a Comment

Your email address will not be published. Required fields are marked *