ਪੁਤਿਨ ਵੱਲੋਂ ਮੀਡੀਆ ਕਵਰੇਜ ਸਬੰਧੀ ਨਵੀਆਂ ਪਾਬੰਦੀਆਂ ਲਾਗੂ

ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਚੋਣਾਂ ਨੂੰ ਕੰਟਰੋਲ ਕਰਨ ਵਾਲੇ ਕਾਨੂੰਨ ’ਚ ਬਦਲਾਅ ਨੂੰ ਮਨਜ਼ੂਰੀ ਦਿੰਦੇ ਹੋਏ ‘ਮੀਡੀਆ ਕਵਰੇਜ’ ’ਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਸਥਾਨਕ ਨਿਊਜ਼ ਏਜੰਸੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਜਿਹੀ ਸੰਭਾਵਨਾ ਹੈ ਕਿ ਪਿਛਲੇ 24 ਸਾਲਾਂ ਤੋਂ ਰੂਸ ’ਤੇ ਰਾਜ ਕਰ ਰਹੇ ਪੁਤਿਨ ਰਾਸ਼ਟਰਪਤੀ ਵਜੋਂ ਐਤਕੀਂ ਛੇਵੀਂ ਵਾਰ ਚੋਣ ਲੜ ਸਕਦੇ ਹਨ। ਹਾਲਾਂਕਿ ਪੁਤਿਨ (71) ਨੇ ਅਜੇ ਤੱਕ ਇਹ ਐਲਾਨ ਨਹੀਂ ਕੀਤਾ ਕਿ ਉਹ ਚੋਣ ਲੜਨਗੇ ਜਾਂ ਨਹੀਂ। ਅਜਿਹੀ ਸੰਭਾਵਨਾ ਹੈ ਕਿ ਪਿਛਲੇ 24 ਸਾਲਾਂ ਤੋਂ ਰੂਸ ’ਤੇ ਰਾਜ ਕਰ ਰਹੇ ਪੁਤਿਨ ਰਾਸ਼ਟਰਪਤੀ ਵਜੋਂ ਐਤਕੀਂ ਛੇਵੀਂ ਵਾਰ ਚੋਣ ਲੜ ਸਕਦੇ ਹਨ। ਹਾਲਾਂਕਿ ਪੁਤਿਨ (71) ਨੇ ਅਜੇ ਤੱਕ ਇਹ ਐਲਾਨ ਨਹੀਂ ਕੀਤਾ ਕਿ ਉਹ ਚੋਣ ਲੜਨਗੇ ਜਾਂ ਨਹੀਂ।

Add a Comment

Your email address will not be published. Required fields are marked *