ਮੁੰਡੇ-ਕੁੜੀ ਵਲੋਂ ਸਕੂਲ ਵਿਚ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਨਵਾਂ ਮੋੜ

ਫਰੀਦਕੋਟ : ਸ਼ੁੱਕਰਵਾਰ ਨੂੰ ਫਰੀਦਕੋਟ ਦੇ ਪਿੰਡ ਕਲੇਰ ਦੇ ਇਕ ਸਰਕਾਰੀ ਸਕੂਲ ’ਚ ਕੁੜੀ-ਮੁੰਡੇ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਗਈ ਸੀ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੁਲਸ ਨੇ ਇਕ ਮਹਿਲਾ ਅਤੇ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਦਰਅਸਲ ਇਹ ਮਾਮਲਾ ਮ੍ਰਿਤਕ ਬਿੰਦਰ ਸਿੰਘ ਦੀ ਪਤਨੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਖ਼ੁਦਕੁਸ਼ੀ ਕਰਨ ਵਾਲੇ ਮੁੰਡੇ ਦੀ ਉਮਰ ਲਗਭਘ 30 ਸਾਲ ਸੀ ਅਤੇ ਉਹ ਵਿਆਹਿਆ ਹੋਇਆ ਸੀ ਜਦਕਿ ਲੜਕੀ ਦੀ ਉਮਰ 20 ਸਾਲ ਸੀ ਜੋ ਕੁਆਰੀ ਸੀ। ਮ੍ਰਿਤਕਾਂ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਸੀ ਅਤੇ ਦੋਵੇਂ ਸੰਗਰੂਰ ਦੇ ਰਹਿਣ ਵਾਲੇ ਸਨ। 

ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਸ ਵੱਲੋਂ ਪਰਿਵਾਰਕ ਮੈਬਰਾਂ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਮ੍ਰਿਤਕ ਬਿੰਦਰ ਸਿੰਘ ਦੀ ਪਤਨੀ ਦੀ ਸ਼ਿਕਾਇਤ ’ਤੇ ਇਕ ਮਹਿਲਾ ਅਤੇ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ’ਤੇ ਦੋਸ਼ ਲੱਗੇ ਹਨ ਕਿ ਜਿਸ ਧਾਗਾ ਫੈਕਟਰੀ ’ਚ ਦੋਵੇਂ ਮ੍ਰਿਤਕ ਕੰਮ ਕਰਦੇ ਸਨ ਉਸੇ ਫੈਕਟਰੀ ਦੇ ਦੋ ਮੁਲਾਜ਼ਮ ਸ਼ਾਮ ਸੁੰਦਰ ਅਤੇ ਕੁਲਦੀਪ ਕੌਰ ਦੋਵਾਂ ਨੂੰ ਇਨ੍ਹਾਂ ਦੇ ਪ੍ਰੇਮ ਸੰਬੰਧਾਂ ਨੂੰ ਲੈਕੇ ਬਦਨਾਮ ਕਰ ਰਹੇ ਸਨ ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪੁਲਸ ਵੱਲੋਂ ਬਿੰਦਰ ਦੀ ਪਤਨੀ ਦੇ ਬਿਆਨਾਂ ’ਤੇ ਸ਼ਾਮ ਸੁੰਦਰ ਅਤੇ ਕੁਲਦੀਪ ਕੌਰ ਖ਼ਿਲਾਫ ਆਤਮ ਹੱਤਿਆ ਲਈ ਉਕਸਾਉਣ ਨੂੰ ਲੈ ਕੇ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੇ ਚੱਲਦੇ ਥਾਣਾ ਸਦਰ ਪੁਲਸ ਵੱਲੋ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *