ਮੁੜ ਹੋਵੇਗੀ ਭਾਰਤ-ਆਸਟ੍ਰੇਲੀਆ ਵਿਚਾਲੇ ਟੱਕਰ
ਆਸਟ੍ਰੇਲੀਆ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਅੱਜ ਐਲਾਨ ਕਰ ਦਿੱਤਾ ਗਿਆ। ਵਿਸਫੋਟਕ ਬੱਲੇਬਾਜ਼ ਸੂਰਿਆ ਕੁਮਾਰ ਯਾਦਵ ਨੂੰ ਭਾਰਤੀ ਟੀਮ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰੁਤੁਰਾਜ ਗਾਇਕਵਾੜ ਸੀਰੀਜ਼ ਦੇ ਪਹਿਲੇ ਤਿੰਨ ਮੈਚਾਂ ‘ਚ ਟੀਮ ਦੇ ਉਪ ਕਪਤਾਨ ਹੋਣਗੇ, ਜਦਕਿ ਅਖ਼ੀਰਲੇ 2 ਮੁਕਾਬਲਿਆਂ ਲਈ ਸ਼੍ਰੇਅਸ ਅਈਅਰ ਉਪ-ਕਪਤਾਨ ਦੀ ਭੂਮਿਕਾ ਨਿਭਾਉਣਗੇ।
ਅਗਲੇ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਦੇ ਸੰਦਰਭ ‘ਚ ਇਹ ਸੀਰੀਜ਼ ਨੌਜਵਾਨ ਖਿਡਾਰੀਆਂ ਲਈ ਕਾਫੀ ਮਹੱਤਵਪੂਰਨ ਸਾਬਤ ਹੋਵੇਗੀ। ਆਈ.ਪੀ.ਐੱਲ. ‘ਚ ਆਪਣੀ ਬੱਲੇਬਾਜ਼ੀ ਨਾਲ ਚੋਣਕਾਰਾਂ ਨੂੰ ਪ੍ਰਭਾਵਿਤ ਕਰਨ ‘ਚ ਸਫਲ ਰਹੇ ਉੱਤਰ ਪ੍ਰਦੇਸ਼ ਦੇ ਰਿੰਕੂ ਸਿੰਘ ਅਤੇ ਤਿਲਕ ਵਰਮਾ ਨੂੰ ਵੀ ਟੀਮ ਵਿਚ ਜਗ੍ਹਾ ਦਿੱਤੀ ਗਈ ਹੈ। ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ 23 ਨਵੰਬਰ ਨੂੰ ਵਿਸ਼ਾਖਾਪਟਨਮ ‘ਚ ਕਰੇਗੀ, ਜਦਕਿ ਦੂਜਾ ਟੀ-20 ਮੈਚ 26 ਨਵੰਬਰ ਨੂੰ ਤਿਰੂਵਨੰਤਪੁਰਮ ‘ਚ ਅਤੇ ਤੀਜਾ ਮੈਚ 28 ਨਵੰਬਰ ਨੂੰ ਗੁਹਾਟੀ ‘ਚ ਖੇਡਿਆ ਜਾਵੇਗਾ। ਸੀਰੀਜ਼ ਦਾ ਚੌਥਾ ਮੈਚ ਰਾਏਪੁਰ ‘ਚ 1 ਦਸੰਬਰ ਨੂੰ ਖੇਡਿਆ ਜਾਵੇਗਾ ਜਦਕਿ ਆਖਰੀ ਟੀ-20 ਮੈਚ 3 ਦਸੰਬਰ ਨੂੰ ਬੈਂਗਲੁਰੂ ‘ਚ ਖੇਡਿਆ ਜਾਵੇਗਾ।
ਸੂਰਿਆਕੁਮਾਰ ਯਾਦਵ (ਕਪਤਾਨ), ਰੁਤੁਰਾਜ ਗਾਇਕਵਾੜ (ਉਪ ਕਪਤਾਨ), ਈਸ਼ਾਨ ਕਿਸ਼ਨ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨ, ਅਵੇਸ਼ ਖਾਨ, ਮੁਕੇਸ਼ ਕੁਮਾਰ।

