ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਜਾਰੀ ਕੀਤੇ ‘ਵੀਜ਼ੇ’
November 25, 2023
ਪਾਕਿਸਤਾਨ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਜਾਰੀ ਕੀਤੇ ਹਨ। ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਭਾਰਤ ਦੇ ਕਰੀਬ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਨਵੀਂ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਨੇ 25 ਨਵੰਬਰ ਤੋਂ 4 ਦਸੰਬਰ ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਲਈ ਨੋਟੀਫਿਕੇਸ਼ਨ ਜਾਰੀ ਕੀਤਾ।
ਨਵੀਂ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਵਿੱਚ ਐਲਾਨ ਕੀਤਾ ਕਿ ਇਹ ਸਮਾਗਮ ਪਾਕਿਸਤਾਨ ਵਿੱਚ 25 ਨਵੰਬਰ ਤੋਂ 4 ਦਸੰਬਰ ਤੱਕ ਆਯੋਜਿਤ ਕੀਤਾ ਜਾਣਾ ਹੈ। ਇਸ ਮੌਕੇ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ’ਅਫੇਅਰਜ਼ ਏਜਾਜ਼ ਖਾਨ ਨੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਯਾਤਰਾ ਦੌਰਾਨ ਸ਼ਰਧਾਲੂ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।

