RBI ਨੇ ਦੇਸ਼ ਦੇ 3 ਵੱਡੇ ਬੈਂਕਾਂ ‘ਤੇ ਠੋਕਿਆ 10.34 ਕਰੋੜ ਜੁਰਮਾਨਾ

ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਸਿਟੀ ਬੈਂਕ, ਬੈਂਕ ਆਫ਼ ਬੜੌਦਾ ਅਤੇ ਇੰਡੀਅਨ ਓਵਰਸੀਜ਼ ਬੈਂਕ ‘ਤੇ ਵੱਖ-ਵੱਖ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਲਈ ਕੁਲ 10.34 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਰਿਜ਼ਰਵ ਬੈਂਕ ਨੇ ਇਕ ਬਿਆਨ ਵਿੱਚ ਕਿਹਾ ਕਿ ਡਿਪਾਜ਼ਿਟਰ ਐਜੂਕੇਸ਼ਨ ਅਤੇ ਜਾਗਰੂਕਤਾ ਫੰਡ ਯੋਜਨਾ ਅਤੇ ਵਿੱਤੀ ਸੇਵਾਵਾਂ ਦੀ ਆਊਟਸੋਰਸਿੰਗ ‘ਤੇ ਆਚਾਰ ਸੰਹਿਤਾ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਸਿਟੀਬੈਂਕ ਐੱਨਏ ‘ਤੇ 5 ਕਰੋੜ ਰੁਪਏ ਦਾ ਵੱਧ ਤੋਂ ਵੱਧ ਜੁਰਮਾਨਾ ਲਗਾਇਆ ਗਿਆ ਹੈ। ਇਕ ਹੋਰ ਰਿਲੀਜ਼ ‘ਚ ਕਿਹਾ ਗਿਆ ਹੈ ਕਿ ਜਨਤਕ ਖੇਤਰ ਦੇ ਬੈਂਕ ਆਫ਼ ਬੜੌਦਾ ‘ਤੇ ‘ਸੈਂਟਰਲ ਰਿਪੋਜ਼ਟਰੀ’ ਦੇ ਗਠਨ ਅਤੇ ਕਰਜ਼ਿਆਂ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਕੁਝ ਹਦਾਇਤਾਂ ਦੀ ਉਲੰਘਣਾ ਲਈ 4.34 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਸ ਤੋਂ ਇਲਾਵਾ ਚੇਨਈ ਸਥਿਤ ਜਨਤਕ ਖੇਤਰ ਦੇ ਇੰਡੀਅਨ ਓਵਰਸੀਜ਼ ਬੈਂਕ ‘ਤੇ ਕਰਜ਼ੇ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ‘ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਤਿੰਨਾਂ ਮਾਮਲਿਆਂ ਬਾਰੇ ਰਿਜ਼ਰਵ ਬੈਂਕ ਨੇ ਕਿਹਾ ਕਿ ਇਹ ਜੁਰਮਾਨਾ ਰੈਗੂਲੇਟਰੀ ਪਾਲਣਾ ਵਿੱਚ ਕਮੀਆਂ ‘ਤੇ ਆਧਾਰਿਤ ਹੈ। ਇਸ ਦਾ ਉਦੇਸ਼ ਬੈਂਕਾਂ ਦੁਆਰਾ ਆਪਣੇ ਗਾਹਕਾਂ ਨਾਲ ਕੀਤੇ ਗਏ ਕਿਸੇ ਵੀ ਲੈਣ-ਦੇਣ ਜਾਂ ਸਮਝੌਤੇ ਦੀ ਵੈਧਤਾ ਨੂੰ ਪ੍ਰਭਾਵਿਤ ਕਰਨਾ ਨਹੀਂ ਹੈ।

Add a Comment

Your email address will not be published. Required fields are marked *