ਗੌਤਮ ਅਡਾਨੀ ਨੇ ਰਚਿਆ ਇਤਿਹਾਸ, ਬਣੇ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਅਰਬਪਤੀ

ਨਵੀਂ ਦਿੱਲੀ — ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਹੁਣ ਇਕ ਮਹੀਨੇ ਤੋਂ ਵੀ ਘੱਟ ਸਮੇਂ ‘ਚ ਇਕ ਹੋਰ ਅਰਬਪਤੀ ਨੂੰ ਪਛਾੜ ਕੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਫੋਰਬਸ ਰੀਅਲ ਟਾਈਮ ਬਿਲੀਨੇਅਰਸ ਦੇ ਅਨੁਸਾਰ, ਗੌਤਮ ਅਡਾਨੀ ਨੇ 155.5 ਬਿਲੀਅਨ ਡਾਲਰ ਦੀ ਸੰਪਤੀ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਸ ਨੇ ਫਰਾਂਸ ਦੇ ਕਾਰੋਬਾਰੀ ਬਰਨਾਰਡ ਅਰਨੌਲਟ ਨੂੰ ਵੀ ਪਛਾੜ ਦਿੱਤਾ ਹੈ। ਹਾਲਾਂਕਿ, ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, ਉਹ ਅਜੇ ਵੀ 149 ਬਿਲੀਅਨ ਦੀ ਕੁੱਲ ਜਾਇਦਾਦ ਦੇ ਨਾਲ ਦੁਨੀਆ ਵਿੱਚ ਤੀਜੇ ਸਭ ਤੋਂ ਵੱਡੇ ਅਮੀਰ ਹਨ।

Add a Comment

Your email address will not be published. Required fields are marked *