ਗਿੱਪੀ ਗਰੇਵਾਲ ਦੇ ਘਰ ਫ਼ਾਇਰਿੰਗ ਦੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ‘ਤੇ ਫ਼ਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਤੇ ਉਸ ਨੂੰ ਭਵਿੱਖ ਲਈ ਵੀ ਧਮਕੀ ਦਿੱਤੀ ਹੈ। ਹਾਲਾਂਕਿ ਗਿੱਪੀ ਗਰੇਵਾਲ ਦਾ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ। ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਹੈ। ਲਾਰੈਂਸ ਬਿਸ਼ਨੋਈ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਹੈ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ। 

ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਪੋਸਟ ਵਿਚ ਗਿੱਪੀ ਗਰੇਵਾਲ ਨੂੰ ਕਿਹਾ, “ਤੂੰ ਸਿੱਧੂ ਮੂਸੇਵਾਲਾ ਦੇ ਮਰਨ ‘ਤੇ ਬਹੁਤ ਓਵਰਐਕਟਿੰਗ ਕੀਤੀ ਹੈ। ਤੈਨੂੰ ਸਭ ਪਤਾ ਸੀ ਕਿ ਇਹ ਕਿੰਨਾ ਹੰਕਾਰਿਆ ਬੰਦਾ ਸੀ ਤੇ ਕਿਹੜੇ-ਕਿਹੜੇ ਕ੍ਰਿਮੀਨਲ ਬੰਦਿਆ ਦੇ ਸੰਪਰਕ ਵਿਚ ਸੀ। ਜਦੋਂ ਤਕ ਵਿੱਕੀ ਮਿੱਢੂਖੇੜਾ ਜਿਉਂਦਾ ਸੀ ਤੂੰ ਅੱਗੇ ਪਿੱਛੇ ਤੁਰਿਆ ਫ਼ਿਰਦਾ ਸੀ, ਬਾਅਦ ‘ਚ ਸਿੱਧੂ ਦਾ ਜ਼ਿਆਦਾ ਦੁੱਖ ਹੋ ਗਿਆ ਤੈਨੂੰ। ਰਡਾਰ ‘ਚ ਆ ਗਿਆ ਤੂੰ ਵੀ ਹੁਣ ਦੱਸਦੇ ਹਾਂ ਤੈਨੂੰ ਹੁਣ ਧੱਕਾ ਕੀ ਹੁੰਦਾ। ਇਹ ਟ੍ਰੇਲਰ ਦਿਖਾਇਆ ਤੈਨੂੰ ਅਜੇ ਫ਼ਿਲਮ ਛੇਤੀ ਹੀ ਆਵੇਗੀ, ਤਿਆਰ ਰਹਿ। ਕਿਸੇ ਵੀ ਦੇਸ਼ ‘ਚ ਭੱਜ ਲਓ ਚੇਤੇ ਰੱਖਿਓ ਮੌਤ ਨੰ ਕਿਸੇ ਜਗ੍ਹਾ ਦਾ ਵੀਜ਼ਾ ਨਹੀਂ ਲੈਣਾ ਪੈਂਦਾ ਇੰਨੇ ਜਿੱਥੇ ਆਉਣਾ ਆ ਹੀ ਜਾਣਾ।” ਹਾਲਾਂਕਿ ਇਸ ਸਭ ਬਾਰੇ ਗਿੱਪੀ ਗਰੇਵਾਲ ਦਾ ਅਜੇ ਤਕ ਕੋਈ ਬਿਆਨ ਸਾਹਮਣੇ ਨਹੀਂ ਆਇਆ। ‘ਜਗ ਬਾਣੀ’ ਲਾਰੈਂਸ ਬਿਸ਼ਨੋਈ ਗਰੁੱਪ ਦੇ ਉਕਤ ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤੇ ਦਾਅਵੇ ਦੀ ਪੁਸ਼ਟੀ ਨਹੀਂ ਕਰਦਾ।

Add a Comment

Your email address will not be published. Required fields are marked *