ਸਾਬਕਾ ਫ਼ੌਜੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਕੀਤਾ ਆਪਣੇ-ਆਪ ਨੂੰ ਮੌਤ ਦੇ ਹਵਾਲੇ

ਜਗਰਾਓਂ : ਸਥਾਨਕ ਰਾਏਕੋਟ ਰੋਡ ’ਤੇ ਮੁਹੱਲਾ ਟਾਹਲੀ ਵਾਲੀ ਗਲੀ ’ਚ ਸਾਬਕਾ ਫ਼ੌਜੀ ਨੇ ਆਪਣੀ ਲਾਇਸੈਂਸੀ ਰਾਈਫਲ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ ’ਤੇ ਸਬ-ਇੰਸਪੈਕਟਰ ਰਾਜਧੀਮ ਸਿੰਘ, ਏ.ਐੱਸ.ਆਈ. ਤਰਸੇਮ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਪੂਰਨ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸੀ ਅਤੇ ਗੁਰਦਿਆਂ ਦੀ ਬੀਮਾਰੀ ਕਾਰਨ ਡਾਇਲਸਿਸ ਕਰਵਾ ਰਿਹਾ ਸੀ। ਉਸ ਨੇ ਅੱਜ ਆਪਣਾ ਡਾਇਲਸਿਸ ਕਰਵਾਉਣ ਲਈ ਹਸਪਤਾਲ ਜਾਣਾ ਸੀ ਪਰ ਇਸ ਤੋਂ ਪਹਿਲਾਂ ਉਸ ਨੇ ਆਪਣੇ ਘਰ ਦੇ ਕਮਰੇ ’ਚ ਆਪਣੀ ਲਾਇਸੈਂਸੀ ਰਾਈਫਲ ਨਾਲ ਗਰਦਨ ’ਚ ਗੋਲ਼ੀ ਮਾਰ ਲਈ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਉਸ ਸਮੇਂ ਘਰ ‘ਚ ਉਸ ਦੀ ਪਤਨੀ ਬੰਤ ਕੌਰ ਤੇ ਇਕ ਲੜਕੀ ਮੌਜੂਦ ਸਨ। ਪੂਰਨ ਸਿੰਘ ਦੇ 4 ਬੱਚੇ ਹਨ, 2 ਲੜਕੇ ਤੇ 2 ਲੜਕੀਆਂ। ਦੋਵੇਂ ਕੁੜੀਆਂ ਵਿਆਹੀਆਂ ਹੋਈਆਂ ਹਨ। ਉਸ ਦੇ ਵੱਡੇ ਪੁੱਤਰ ਬਬਲੂ ਦੀ 2 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਛੋਟਾ ਪੁੱਤਰ ਗੁਰਕੀਰਤ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਰਹਿ ਰਿਹਾ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Add a Comment

Your email address will not be published. Required fields are marked *