ਕ੍ਰਿਸਟੋਫਰ ਲਕਸਨ ਨੇ ਅੱਜ ਨਿਊਜੀਲੈਂਡ ਦੇ 42ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਆਕਲੈਂਡ – ਕ੍ਰਿਸਟੋਫਰ ਲਕਸਨ ਨੇ ਅੱਜ ਨਿਊਜੀਲੈਂਡ ਦੇ 42ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸਵੇਰੇ 11 ਵਜੇ ਗਵਰਨਰ ਜਨਰਲ ਡੇਮ ਸਿੰਡੀ ਵਲੋਂ ਨਵੇਂ ਮੰਤਰੀਆਂ ਸਮੇਤ ਉਨ੍ਹਾਂ ਨੂੰ ਸਹੁੰ ਚੁਕਾਈ ਗਈ ਹੈ। ਇਸ ਮੌਕੇ ਵਿਨਸਟਨ ਪੀਟਰਜ਼ ਨੇ ਬਤੌਰ ਉਪ ਪ੍ਰਧਾਨ ਮੰਤਰੀ ਅਤੇ ਡੇਵਿਡ ਸੀਮੌਰ ਨੇ ਮਨਿਸਟਰ ਫਾਰ ਰੈਗੁਲੇਸ਼ਨ ਵਜੋਂ ਸਹੁੰ ਚੁੱਕੀ ਹੈ। ਇਸ ਸਭ ਲਈ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਵਲੰਗਿਟਨ ਸਥਿਤ ਗਵਰਮੈਂਟ ਹਾਊਸ ਵਿਖੇ ਕਰਵਾਇਆ ਗਿਆ ਸੀ। ਕੁਝ ਸਮਾਂ ਪਹਿਲਾਂ ਹੀ ਨਵੇਂ ਬਣੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵਲੋਂ ਮੀਡੀਆ ਨੂੰ ਸੰਬੋਧਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਵੀ ਇਸ ਮੌਕੇ ਨਿਊਜੀਲੈਂਡ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀਆਂ ਆਸਾਂ ‘ਤੇ ਖਰੇ ਉਤਰਣਗੇ। ਲੇਬਰ ਪਾਰਟੀ ਦੇ ਲੀਡਰ ਕ੍ਰਿਸ ਹਿਪਕਿਨਸ ਅਤੇ ਸਾਬਕਾ ਪ੍ਰਧਾਨ ਮੰਤਰੀ ਵਲੋਂ ਵੀ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੂੰ ਵਧਾਈ ਦਿੱਤੀ ਗਈ ਹੈ।

Add a Comment

Your email address will not be published. Required fields are marked *