ਅਟਾਰੀ ਸਰਹੱਦ ’ਤੇ ਧੂਮਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਅਟਾਰੀ, 11 ਅਗਸਤ

ਦੇਸ਼ ਦੀ ਸੁਰੱਖਿਆ ਲਈ ਭਾਰਤ ਪਾਕਿਸਤਾਨ ਸਰਹੱਦ ’ਤੇ ਘਰ-ਪਰਿਵਾਰਾਂ ਤੋਂ ਦੂਰ ਸੇਵਾਵਾਂ ਨਿਭਾਅ ਰਹੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਅਟਾਰੀ ਸਰਹੱਦ ’ਤੇ ਸਾਬਕਾ ਮੰਤਰੀ ਤੇ ਦੁਰਗਿਆਣਾ ਮੰਦਿਰ ਕਮੇਟੀ ਦੀ ਪ੍ਰਧਾਨ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਸਮੇਤ ਵੱਖ-ਵੱਖ ਸਕੂਲਾਂ-ਕਾਲਜਾਂ ਦੀਆਂ ਲੜਕੀਆਂ ਨੇ ਰੱਖੜੀਆਂ ਬੰਨ੍ਹੀਆਂ। ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਰੱਖੜੀਆਂ ਬੰਨ੍ਹੀਆਂ ਤੇ ਮਠਿਆਈ ਵੰਡੀ।

Add a Comment

Your email address will not be published. Required fields are marked *