ਪਰਮੀਸ਼ ਵਰਮਾ ਦੇ ਭਰਾ ਸੁਖਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ
November 30, 2023
ਜਲੰਧਰ : ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਇਸ ਦਾ ਰੰਗ ਸਾਨੂੰ ਫ਼ਿਲਮੀ ਕਲਾਕਾਰ ਵੀ ਰੰਗੇ ਨਜ਼ਰ ਆ ਰਹੇ ਹਨ। ਜੀ ਹਾਂ, ਬਾਤੇ ਕੁਝ ਦਿਨ ਪਹਿਲਾਂ ਲਾਡੀ ਚਾਹਲ, ਗੁਰਨਾਮ ਭੁੱਲਰ ਤੇ ਗਾਇਕ ਏ. ਕੇ. ਵਿਆਹ ਦੇ ਬੰਧਨ ‘ਚ ਬੱਝੇ। ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੇ ਘਰ ਵੀ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਜਿਵੇਂ ਹੀ ਪਰਮੀਸ਼ ਵਰਮਾ ਨੇ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਤਾਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪਰਮੀਸ਼ ਨੂੰ ਫੈਨਜ਼ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਕੁਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ। ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ‘ਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ।

